- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਜੀ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ| ਬੀਬੀ ਉਤਮਜੀਤ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਚਾਰਨ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦਸਿੱਆ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ| ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਮਈ ਨੂੰ 46ਵੀਂ ਲੜੀ ਦੇ 4646ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ ਜੀ| ਲੱਡੂ-ਜਲੇਬੀਆਂ ਅਤੇ ਹੋਰ ਕਈ ਤਰ੍ਹਾਂ ਦੇ ਮਿਸ਼ਠਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਜਾਵੇਗਾ|


