ਸ਼੍ਰੀਨਗਰ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਹੋਈ ਸੁਆਹ

ਸ਼੍ਰੀਨਗਰ – ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ‘ਚ ਘਰਾਂ ਅਤੇ ਦੁਕਾਨਾਂ ਵਿਚ ਮੰਗਲਵਾਰ ਤੜਕੇ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰਤ ਸੂਤਰਾਂ ਮੁਤਾਬਕ ਅੱਗ ਕਰੀਬ 2 ਵਜੇ ਮੇਹਰਾਜ ਬਜ਼ਾਰ ਸਥਿਤ ਇਕ ਘਰ ‘ਚ ਲੱਗੀ ਅਤੇ ਦੇਖਦੇ ਹੀ ਦੇਖਦੇ ਦੂਜੇ ਘਰਾਂ ਅਤੇ ਦੁਕਾਨਾਂ ਵਿਚ ਫੈਲ ਗਈ। ਫਾਇਰ ਬ੍ਰਿਗੇਡ ਦੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਅੱਗ ਨੇ ਕਈ ਘਰਾਂ ਅਤੇ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ।  ਫਾਇਰ ਫਾਈਟਰ ਅਤੇ ਐਮਰਜੈਂਸੀ ਸੇਵਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 12 ਤੋਂ ਵਧੇਰੇ ਫਾਇਰ ਬ੍ਰਿਗੇਡ ਘਟਨਾ ਵਾਲੀ ਥਾਂ ‘ਤੇ ਪੁੱਜੇ। ਕਈ ਘੰਟਿਆਂ ਬਾਅਦ ਭਿਆਨਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਕਾਫੀ ਦੂਰ ਤੋਂ ਘਟਨਾ ਵਾਲੀ ਥਾਂ ਤੋਂ ਧੂਆਂ ਨਿਕਲਦਾ ਨਜ਼ਰ ਆ ਰਿਹਾ ਸੀ। ਹਾਦਸੇ ਵਿਚ 5 ਘਰ ਅਤੇ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਪੁਲਸ ਮੁਤਾਬਕ ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਸੁਆਹ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਨੁਕਸਾਨ ਦਾ ਅਜੇ ਮੁਲਾਂਕਣ ਨਹੀਂ ਕੀਤਾ ਜਾ ਸਕਿਆ ਹੈ।

VIA PUNJAB