ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਲੋਕ ਵਿਤਰਣ ਮੰਤਰੀ ਦਾ ਸਵਾਗਤ

ਖ਼ੁਰਾਕ ਸਪਲਾਈ ਦੇ ਮਾਮਲੇ ਛੇਤੀ ਨਿਪਟਾਉਣ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ – ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾÎਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਲੋਕ ਵਿਤਰਣ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਦਾ ਚੰਡੀਗੜ ਹਵਾਈ ਅੱਡੇ ‘ਤੇ ਪਹੁੰਚ ਕੇ ਨਿੱਘਾ ਸਵਾਗਤ ਕੀਤਾ।ਇਸ ਛੋਟੀ ਜਿਹੀ ਗ਼ੈਰ-ਰਸਮੀ ਗੱਲਬਾਤ ਦੌਰਾਨ ਸ੍ਰੀ ਆਸ਼ੂ ਨੇ ਕੇਂਦਰੀ ਮੰਤਰੀ ਨੂੰ ਸੂਬੇ ਵਿੱਚ ਖ਼ੁਰਾਕ ਸਪਲਾਈ ਮਸਲਿਆਂ ਤੋਂ ਜਾਣੂ ਕਰਵਾਇਆ। ਉਨਾਂ ਪਿਛਲੇ ਸਾਲ ਦੌਰਾਨ ਸੂਬੇ ਵਿੱਚ ਐਫ.ਸੀ.ਆਈ. ਵੱਲੋਂ ਲਗਾਏ ਅੰਨ ਦੇ ਭੰਡਾਰਾਂ ਵਿੱਚੋਂ ਅਨਾਜ ਦੀ ਚੁਕਾਈ ਨੂੰ ਸ਼ੁਰੂ ਅਤੇ ਨਿਯਮਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨਾਂ ਵੱਲੋਂ ਕੇਂਦਰੀ ਮੰਤਰੀ ਨੂੰ ਸੂਬੇ ਵਿੱਚ ਵਿਭਾਗ ਦੇ ਆਪਸੀ ਤਾਲਮੇਲ, ਅਨੁਸਾਸ਼ਨ ਤੇ ਆਰਥਿਕ ਪ੍ਰਬੰਧਾਂ ਦੇ ਮੱਦੇਨਜ਼ਰ ਸੀ.ਸੀ.ਐਲ. ਦੇ ਅੰਤਰਾਂ ਨੂੰ ਪੁਨਰ-ਗਠਿਤ ਕਰਨ ਅਤੇ ਤਰਕਸੰਗਤ ਬਣਾਉਣ ਲਈ ਛੇਤੀ ਤੇ ਢੁਕਵਾਂ ਹੱਲ ਕਰਨ ਦੀ ਬੇਨਤੀ ਵੀ ਕੀਤੀ।ਕੇਂਦਰੀ ਮੰਤਰੀ ਜੋ ਪੰਜਾਬ ਤੇ ਹਰਿਆਣਾ ਦੇ ਐਫ.ਸੀ.ਆਈ. ਖੇਤਰਾਂ ਦੀ ਮੀਟਿੰਗ ਦੀ ਅਗਵਾਈ ਕਰਨ ਲਈ ਸ਼ਹਿਰ ਵਿਖੇ ਪਹੁੰਚੇ ਸਨ, ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖ਼ਰਾਕ ਤੇ ਸਪਲਾਈ ਦੇ ਮਸਲੇ ਸਬੰਧੀ ਦਿਖਾਈ ਸਰਗਰਮੀ ਦੀ ਸ਼ਲਾਘਾ ਕੀਤੀ ਅਤੇ ਜਲਦ ਹੀ ਇਸ ਸਮੱਸਿਆ ਨਾਲ ਨਜਿੱਠਣ ਲਈ ਢੁੱਕਵੇਂ ਹੱਲ ਕੱਢਣ ਲਈ ਕੇਂਦਰ ਸਰਕਾਰ ਵਲੋਂ ਯੋਗਦਾਨ ਦਾ ਭਰੋਸਾ ਵੀ ਦਿੱਤਾ।

VIA PUNJAB