- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਜਿਲਾ ਸਿਹਤ ਅਫਸਰ, ਛੋਟਾ ਥਾਣੇਦਾਰ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ ‘ਚ ਗ੍ਰਿਫਤਾਰ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਓਰੋ ਵਲੋਂ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੋਸਾਂ ‘ਚ ਅੰਮ੍ਰਿਤਸਰ ਵਿਖੇ ਤਾਇਨਾਤ ਜਿਲਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੂੰ ਆਪਣੇ ਅਹੁਦੇ ਦੀ ਦੁਰਵਤਰਤੋਂ ਕਰਨ ਅਤੇ ਵਪਾਰਕ ਅਦਾਰਿਆਂ ਤੋਂ ਰਿਸ਼ਵਤ ਦੇ ਰੂਪ ਵਿਚ ਰਕਮਾਂ ਉਗਰਾਉਣ ਅਤੇ ਫਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏ.ਐਸ.ਆਈ ਪਵਨ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਵਿਜੀਲੈਂਸ ਨੂੰ ਪ੍ਰਾਪਤ ਸ਼ਿਕਾਇਤਾਂ ਅਤੇ ਖੁਫੀਆ ਜਾਣਕਾਰੀ ਤੋਂ ਇਹ ਸਪੱਸ਼ਟ ਹੋਇਆ ਕਿ ਉਕਤ ਜਿਲਾ ਸਿਹਤ ਅਫਸਰ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਜਿਲੇ ਵਿਚ ਹੋਟਲਾਂ ਦੇ ਮੈਨੇਜਰਾਂ, ਮਾਲਕਾਂ ਅਤੇ ਦੁਕਾਨਦਾਰਾਂ ਆਦਿ ਪਾਸੋਂ ਉਨ੍ਹਾਂ ਨੂੰ ਲਾਇਸੈਂਸ ਜਾਰੀ ਕਰਨ, ਨਮੂਨੇ ਭਰਨ ਅਤੇ ਚੈਕਿੰਗ ਦੋਰਾਨ ਮਦਦ ਕਰਨ ਬਦਲੇ ਲੱਖਾਂ ਰੁਪਏ ਬਤੌਰ ਰਿਸ਼ਵਤ ਹਾਸਲ ਕਰ ਰਿਹਾ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਦੋਸ਼ੀ ਜਿਲਾ ਸਿਹਤ ਅਧਿਕਾਰੀ ਅਤੇ ਹੋਰਨਾਂ ਵਿਅਕਤੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਹੈ।ਇਕ ਹੋਰ ਰਿਸ਼ਵਤ ਦੇ ਕੇਸ ਵਿਚ ਵਿਜੀਲੈਂਸ ਬਿਊਰੋ ਨੇ ਫਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏ.ਐਸ.ਆਈ. ਪਵਨ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਡਾਲਾ, ਜਿਲਾ ਮੋਗਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਭਰਾ ਨੂੰ ਦਰਜ ਕੇਸ ਵਿਚ ਨਾਮਜਦ ਨਾ ਕਰਨ ਬਦਲੇ ਏ.ਐਸ.ਆਈ ਪਵਨ ਕੁਮਾਰ ਵਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਹ ਪਹਿਲਾਂ ਹੀ 10,000 ਰੁਪਏ ਬਤੌਰ ਰਿਸ਼ਵਤ ਦੋਸ਼ੀ ਏ.ਐਸ.ਆਈ ਨੁੰ ਅਦਾ ਕਰ ਚੁੱਕਾ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਹੋਰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


