- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰੀ ਕੋਰੀਆ ਦਾ ਮਿਜ਼ਾਈਲ ਪ੍ਰੀਖਣ ਵਿਸ਼ਵਾਸਘਾਤ ਨਹੀਂ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਵੱਲੋਂ ਹਾਲ ਹੀ ‘ਚ ਕੀਤਾ ਗਿਆ ਮਿਜ਼ਾਈਲ ਪ੍ਰੀਖਣ ਵਿਸ਼ਾਵਾਸਘਾਤ ਨਹੀਂ ਹੈ। ਟਰੰਪ ਨੇ ਪਾਲਿਟੀਕੋ ਨੂੰ ਦਿੱਤੇ ਬਿਆਨ ‘ਚ ਆਖਿਆ, ‘ ਉਹ ਘੱਟ ਦੂਰੀ ਦੀਆਂ (ਮਿਜ਼ਾਈਲਾਂ) ਸਨ ਅਤੇ ਮੈਂ ਨਹੀਂ ਸਮਝਦਾ ਕਿ ਇਹ ਵਿਸ਼ਵਾਸਘਾਤ ਹੈ।’ ਦੱਸ ਦਈਏ ਕਿ ਵੀਰਵਾਰ ਨੂੰ ਉੱਤਰੀ ਕੋਰੀਆ ਨੇ ਘੱਟ ਦੂਰੀ ਦੀਆਂ 2 ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਸੀ।ਨਵੰਬਰ 2017 ਤੋਂ ਬਾਅਦ ਉੱਤਰੀ ਕੋਰੀਆ ਦਾ ਇਹ ਪਹਿਲਾ ਮਿਜ਼ਾਈਲ ਪ੍ਰੀਖਣ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਓਨ ਨਾਲ ਚੰਗੇ ਸਬੰਧ ਹਨ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉੱਤਰੀ ਕੋਰੀਆਈ ਨੇਤਾ ‘ਚ ਉਨ੍ਹਾਂ ਦਾ ਵਿਸ਼ਵਾਸ ਕਿਸੇ ਬਿੰਦੂ ‘ਤੇ ਖਤਮ ਹੋ ਸਕਦਾ ਹੈ ਪਰ ਇਹ ਬਿਲਕੁਲ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਮੇਰਾ ਮਤਲਬ ਹੈ ਕਿ ਇਸ ਦੀ ਸੰਭਾਵਨਾ ਹੈ ਪਰ ਫਿਲਹਾਲ ਅਜਿਹਾ ਨਹੀਂ ਹੈ। ਕਿਮ ਨੇ ਪਿਛਲੇ ਸਾਲ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦਾ ਪ੍ਰੀਖਣ ਨਾ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਤੰਬਰ ‘ਚ ਜੂਨ ‘ਚ ਟਰੰਪ ਅਤੇ ਕਿਮ ਵਿਚਾਲੇ ਪਹਿਲੀ ਬੈਠਕ ਹੋਈ ਸੀ। ਇਸ ਤੋਂ ਬਾਅਦ ਇਸ ਸਾਲ ਫਰਵਰੀ ‘ਚ ਦੋਹਾਂ ਨੇਤਾਵਾਂ ਵਿਚਾਲੇ ਹਨੋਈ ‘ਚ ਹੋਈ ਦੂਜੀ ਮੁਲਾਕਾਤ ਬਿਨਾਂ ਨਤੀਜੇ ਦੇ ਖਤਮ ਹੋ ਗਈ ਸੀ। ਹਾਲਾਂਕਿ ਇਸ ਤੋਂ ਬਾਅਦ ਵੀ ਟਰੰਪ ਪ੍ਰਸ਼ਾਸਨ ਨੇ ਤੀਜੀ ਮੁਲਾਕਾਤ ਦੀ ਗੱਲ ਕਹੀ ਹੈ।


