- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਦਾ ਫ਼ੈਸਲਾ
ਨਵੀਂ ਦਿੱਲੀ – ਕਾਂਗਰਸ ਨੇ ਅੱਜ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਮੋਦੀ ਸਰਕਾਰ ਖ਼ਿਲਾਫ਼ ਜਨਤਕ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਵੱਡੇ ਬੈਂਕ ਘੁਟਾਲਿਆਂ, ਰਾਫਾਲ ਸੌਦੇ ਤੇ ਅਰਥਚਾਰੇ ਦੀ ਮੰਦੀ ਹਾਲਤ ਜਿਹੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਇਹ ਫ਼ੈਸਲਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਆਗੂਆਂ ਨੇ ਅਸਾਮ ਦੇ ਕੌਮੀ ਨਾਗਰਿਕ ਰਜਿਸਟਰ ਖਰੜੇ ਦੇ ਅਹਿਮ ਮੁੱਦੇ ’ਤੇ ਵੀ ਰਣਨੀਤੀ ਉਲੀਕੀ। ਸੀਡਬਲਯੂਸੀ ਪਾਰਟੀ ਦੀ ਫ਼ੈਸਲੇ ਲੈਣ ਵਾਲੀ ਸਭ ਤੋਂ ਵੱਡੀ ਕਮੇਟੀ ਹੈ ਤੇ ਇਸ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਏ ਕੇ ਐਂਟਨੀ, ਗ਼ੁਲਾਮ ਨਬੀ ਆਜ਼ਾਦ, ਮਲਿਕਾਰੁਜਨ ਖੜਗੇ, ਅਹਿਮਦ ਪਟੇਲ ਤੇ ਅਸ਼ੋਕ ਗਹਿਲੋਤ ਸ਼ਾਮਲ ਹੋਏ। ਉਂਜ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨਹੀਂ ਪੁੱਜ ਸਕੇ। ਰਾਹੁਲ ਗਾਂਧੀ ਦੀ ਅਗਵਾਈ ਹੇਠ ਸੀਡਬਲਯੂਸੀ ਦੇ ਮੁੜ ਗਠਨ ਤੋਂ ਬਾਅਦ ਇਹ ਇਸ ਦੀ ਦੂਜੀ ਮੀਟਿੰਗ ਸੀ। ਕਾਂਗਰਸ ਨੇ ਪਾਰਲੀਮੈਂਟ ਦੇ ਅੰਦਰ ਤੇ ਬਾਹਰ ਮੋਦੀ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਭਾਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਪਾਰਟੀ ਇਨ੍ਹਾਂ ਮੁੱਦਿਆਂ ’ਤੇ ਜਨ ਅੰਦੋਲਨ ਸ਼ੁਰੂ ਕਰੇਗੀ ਜਿਸ ਦੇ ਪ੍ਰੋਗਰਾਮ ਦੇ ਵੇਰਵੇ ਆਉਂਦੇ ਦਿਨੀਂ ਸੂਬਾਈ ਇਕਾਈਆਂ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰ ਕੇ ਤੈਅ ਕੀਤੇ ਜਾਣਗੇ। ਰਾਹੁਲ ਗਾਂਧੀ ਨੇ ਆਪਣੇ ਇਕ ਟਵੀਟ ਵਿੱਚ ਕਿਹਾ ‘‘ ਅੱਜ ਸੀਡਬਲਯੂਸੀ ਦੀ ਮੀਟਿੰਗ ਹੋਈ। ਇਕ ਟੀਮ ਵਜੋਂ ਅਸੀਂ ਦੇਸ਼ ਦੇ ਸਿਆਸੀ ਹਾਲਾਤ ’ਤੇ ਵਿਚਾਰ ਚਰਚਾ ਕੀਤੀ ਤੇ ਕਾਂਗਰਸ ਲਈ ਇਹ ਇਕ ਵੱਡਾ ਮੌਕਾ ਆਇਆ ਹੈ ਕਿ ਭ੍ਰਿਸ਼ਟਾਚਾਰ ਦੇ ਮੁੱਦੇ ਉਭਾਰੇ ਜਾਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਰਕਾਰ ਦੀ ਨਾਕਾਮੀ ਦੇ ਮੁੱਦੇ ਉਭਾਰੇ ਜਾਣ। ਅੱਜ ਦੀ ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਸਭਨਾਂ ਦਾ ਸ਼ੁਕਰੀਆ।’’ ਹਾਲ ਹੀ ਵਿੱਚ ਮੀਡੀਆ ਰਿਪੋਰਟਾਂ ਆਈਆਂ ਹਨ ਕਿ ਸਰਕਾਰੀ ਏਜੰਸੀਆਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਸਾਢੇ 13 ਹਜ਼ਾਰ ਕਰੋੜ ਰੁਪਏ ਦੇ ਪੀਐਨਬੀ ਬੈਂਕ ਘਪਲੇ ਦਾ ਇਕ ਸੂਤਰਧਾਰ ਮੇਹੁਲ ਚੋਕਸੀ ਐਂਟੀਗਾ ਵਿੱਚ ਨਾਗਰਿਕਤਾ ਹਾਸਲ ਕਰਨ ਵਿੱਚ ਕਾਮਯਾਬ ਹੋ ਗਿਆ ਸੀ ਤੇ ਕਾਂਗਰਸ ਹੁਣ ਸਰਕਾਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਜਾ ਰਹੀ ਹੈ।


