- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਚ ਹੋਈ ਗੋਲੀਬਾਰੀ, ਇਕ ਦੀ ਮੌਤ ਤੇ 2 ਜ਼ਖਮੀ
ਅਮਰੀਕਾ ਦੇ ਫਲੋਰੀਡਾ ‘ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਮਿਆਮੀ ਪੁਲਸ ਦੇ ਬੁਲਾਰੇ ਅਲਵਾਰੋ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਦੇ 1.41 ਵਜੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਿਜ਼ੋਰਟ ਨੇੜੇ ਗੋਲੀਬਾਰੀ ਹੋਣ ਸਬੰਧੀ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਸਨੀ ਈਲਜ਼ ਬੀਚ ‘ਚ ਰਿਜ਼ੋਰਟ ਨੇੜੇ ਗੋਲੀਆਂ ਚੱਲੀਆਂ। ਘਟਨਾ ਵਾਲੀ ਥਾਂ ‘ਤੇ ਕਈ ਵਾਹਨ ਖੜ੍ਹੇ ਸਨ, ਜਿਨ੍ਹਾਂ ‘ਤੇ ਗੋਲੀਆਂ ਲੱਗਣ ਦੇ ਨਿਸ਼ਾਨ ਸਨ।ਅਧਿਕਾਰੀਆਂ ਨੇ ਦੱਸਿਆ ਕਿ 19 ਸਾਲਾ ਕੁੜੀ ਗੋਲੀਬਾਰੀ ਦੀ ਸ਼ਿਕਾਰ ਹੋ ਗਈ। ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਸਥਿਤੀ ਫਿਲਹਾਲ ਖਤਰੇ ‘ਚੋਂ ਬਾਹਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੇ ਸਿਰ ‘ਚ ਗੋਲੀ ਵੱਜੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਕ 5 ਸਾਲਾ ਬੱਚਾ ਵੀ ਗੋਲੀਬਾਰੀ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।


