- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਰਦਾ ਚਿਟਫੰਡ ਸੁਪਰੀਮ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਰੋਕ ਹਟਾਈ, 7 ਦਿਨਾਂ ਦੀ ਮੋਹਲਤ ਦਿੱਤੀ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ਾਰਦਾ ਚਿਟ ਫੰਡ ਘਪਲੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਆਈ.ਪੀ.ਐਸ. ਅਧਿਕਾਰੀ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਲੱਗੀ ਰੋਕ ਹਟਾ ਦਿੱਤੀ ਹੈ| ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸੀ.ਬੀ.ਆਈ.ਆਪਣਾ ਕੰਮ ਕਰ ਸਕਦੀ ਹੈ| ਹਾਲਾਂਕਿ ਸੁਪਰੀਮ ਕੋਰਟ ਦਾ ਇਹ ਫੈਸਲਾ 7 ਦਿਨ ਬਾਅਦ ਲਾਗੂ ਹੋਵੇਗਾ| ਇਸ ਦੌਰਾਨ ਰਾਜੀਵ ਕੁਮਾਰ ਆਪਣੇ ਵਲੋਂ ਕਾਨੂੰਨੀ ਕਦਮ ਚੁੱਕਣ ਲਈ ਆਜ਼ਾਦ ਹਨ| ਇਹ ਫੈਸਲਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲਈ ਕਰਾਰਾ ਝਟਕਾ ਹੈ, ਜੋ ਇਸ ਪੂਰੇ ਮਾਮਲੇ ਨੂੰ ਕੇਂਦਰ ਦੀ ਸਾਜਿਸ਼ ਦੱਸ ਰਹੀ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦਾ ਇਹ ਆਦੇਸ਼ 7 ਦਿਨ ਬਾਅਦ ਲਾਗੂ ਹੋਵੇਗਾ| ਉਦੋਂ ਤੱਕ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਨਹੀਂ ਹੋਵੇਗੀ| ਉਸ ਤੋਂ ਬਾਅਦ ਸੀ.ਬੀ.ਆਈ. ਰਾਜੀਵ ਕੁਮਾਰ ਨੂੰ ਗ੍ਰਿਫਤਾਰ ਕਰ ਸਕਦੀ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ 7 ਦਿਨਾਂ ਦੀ ਮਿਆਦ ਵਿੱਚ ਕੁਮਾਰ ਚਾਹੁਣ ਤਾਂ ਆਪਣੇ ਲਈ ਜ਼ਮਾਨਤ ਦੀ ਅਰਜ਼ੀ ਕੋਰਟ ਵਿੱਚ ਦਾਇਰ ਕਰ ਸਕਦੇ ਹਨ| ਦੱਸਣਯੋਗ ਹੈ ਕਿ ਕੋਲਕਾਤਾ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਤੇ ਕਰੋੜ ਰੁਪਏ ਦੇ ਸਾਰਦਾ ਚਿਟਫੰਡ ਘਪਲੇ ਦੇ ਸਬੂਤਾਂ ਨੂੰ ਮਿਟਾਉਣ ਦਾ ਦੋਸ਼ ਹੈ| ਸੀ.ਬੀ.ਆਈ.ਦਾ ਦੋਸ਼ ਹੈ ਕਿ ਤਾਕਤਵਰ ਨੇਤਾਵਾਂ ਨੂੰ ਬਚਾਉਣ ਲਈ ਕੁਮਾਰ ਨੇ ਘਪਲੇ ਨਾਲ ਜੁੜੇ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ ਕੀਤੀ ਸੀ| ਸੀ.ਬੀ.ਆਈ. ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਰਾਜੀਵ ਕੁਮਾਰ ਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ ਸੀ| ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਚਿਟ ਫੰਡ ਘੋਟਾਲੇ ਦੀ ਜਾਂਚ ਦੀ ਤਰੱਕੀ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ| ਕੋਰਟ ਨੇ ਕਿਹਾ ਕਿ ਹੁਣ ਤੱਕ ਇਸ ਮਾਮਲੇ ਦੀ ਜਿਸ ਤਰ੍ਹਾਂ ਜਾਂਚ ਅੱਗੇ ਵਧੀ ਹੈ,ਉਹ ਸੰਤੋਸ਼ਜਨਕ ਨਹੀਂ ਹੈ|


