- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਭਾਰਤੀ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਰਾਜ ਵਿੱਚ ਅੱਜ ਪੈਣਗੀਆਂ 13 ਲੋਕ ਸਭਾ ਹਲਕਿਆਂ ਲਈ ਵੋਟਾਂਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਨਿਸ਼ਚਿਤ
ਚੰਡੀਗੜ – ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣ ਦਾ ਕੰਮ ਭਲਕੇ ਮਿਤੀ 19 ਮਈ 2019 ਨੂੰ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਪਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ।ਉਨਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ। ਇਸ ਕਾਨੂੰਨ ਅਨੁਸਾਰ ਰਿਸ਼ਵਤ ਦੇ ਰੂਪ ਵਿੱਚ ਸਿਰਫ ਪੈਸੇ ਨੂੰ ਹੀ ਨਹੀਂ ਮੰਨਿਆ ਜਾਂਦਾ ਸਗੋਂ ਹਰੇਕ ਤਰ•ਾਂ ਦੇ ਮਨੋਰੰਜਨ ਦੇ ਸਾਧਨ ਅਤੇ ਹਰੇਕ ਤਰ•ਾਂ ਦੀ ਨੌਕਰੀ ਦੇਣਾ ਵੀ ਇਸ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਵੋਟਰ ਨੂੰ ਪ੍ਰਭਾਵਿਤ ਕਰਨ ਲਈ ਸੱਟ ਚੋਟ ਦਾ ਡਰ ਦੇਣਾ, ਸਮਾਜਿਕ ਬਾਈਕਾਟ ਜਾਂ ਕਿਸੇ ਜਾਤੀ ਜਾਂ ਸਮੂਹ ਵਿੱਚੋਂ ਛੇਕਣਾ ਆਦਿ, ਅਧਿਆਤਮਕ ਡਰ ਦਿਖਾਣਾ ਵੀ ਇਸ ਕਾਨੂੰਨ ਦੀ ਉਲੰਘਣਾ ਮੰਨਿਆ ਗਿਆ ਹੈ।ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਗੱਡੀਆਂ ਜਾਂ ਹੋਰ ਕੋਈ ਸਾਧਨ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਮੁਹਈਆ ਕਰਵਾਉਣਾ ਵੀ ਇਸ ਧਾਰਾ ਦੀ ਉਲੰਘਣਾ ਹੈ। ਡਾ. ਰਾਜੂ ਨੇ ਕਿਹਾ ਕਿ ਚਲਣ-ਫਿਰਨ ਵਿੱਚ ਅਸਮਰਥ ਵੋਟਰਾਂ ਦੀ ਸਹੁਲਤ ਲਈ ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਡਬਲਯੂ.ਡੀ. ਵੋਟਰਜ਼ ਲਈ ਰੈਂਪ ਦੀ ਸਹੂਲਤ ਅਤੇ ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨ•ਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ।


