- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਬਣਨਾ ਚਾਹੁੰਦੇ ਨੇ ਸਿੱਧੂ ਕੈਪਟਨ
ਪਟਿਆਲਾ – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱੱਧੂ ਵੱਲੋਂ ਆਪਣੀ ਪਤਨੀ ਨੂੰ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਪਿੱੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਹੋਣ ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮਸਲਾ ਅਢੁਕਵੇਂ ਸਮੇਂ ’ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਐਨ ਪਹਿਲਾਂ ਅਜਿਹੇ ਬਿਆਨ ਦਾਗ਼ਣ ਦੀ ਕਾਰਵਾਈ ਪਾਰਟੀ ਲਈ ਨੁਕਸਾਨਦਾਇਕ ਸਾਬਿਤ ਹੋ ਸਕਦੀ ਹੈ। ਕੈਪਟਨ ਨੇ ਕਿਹਾ, ‘‘ਸਿੱਧੂ ਸ਼ਾਇਦ ਵੱਡੀਆਂ ਖਾਹਿਸ਼ਾਂ ਰੱਖਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।’’ ਕਾਂਗਰਸ ਦੀ ਹੂੰਝਾ ਫੇਰ ਜਿੱਤ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਸੀਟ ’ਤੇ ਕੋਈ ਨੁਕਸਾਨ ਹੋਇਆ ਤਾਂ ਉਸ ਲਈ ਸਿੱਧੂ ਦੀ ਬਿਆਨਬਾਜ਼ੀ ਜ਼ਿੰਮੇਵਾਰ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਉਹ ਹਾਈ ਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਵੀ ਆਸਵੰਦ ਹਨ। ਭਾਵੇਂ ਕਿ ਉਨ੍ਹਾਂ ਦਲੀਲ ਦਿੱਤੀ ਕਿ ਇਸ ਸਬੰਧੀ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ, ਪਰ ਹਾਈ ਕਮਾਂਡ ਪਾਰਟੀ ’ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ। ਪਟਿਆਲਾ ’ਚ ਵੋਟ ਪਾਉਣ ਲਈ ਆਏ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ,‘‘ਜੇਕਰ ਸਿੱਧੂ ਸੱਚੇ ਕਾਂਗਰਸੀ ਹਨ, ਤਾਂ ਉਨ੍ਹਾਂ ਨੂੰ ਗਿਲੇ-ਸ਼ਿਕਵੇ ਦਾ ਪ੍ਰਗਟਾਵਾ ਕਰਨ ਲਈ ਢੁਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ ਨਾ ਕਿ ਪੰਜਾਬ ਵਿਚ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ ਅਜਿਹਾ ਕੋਈ ਬਿਆਨ ਦੇਣਾ ਚਾਹੀਦਾ ਸੀ।’’ ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਚੋਣ ਪ੍ਰਚਾਰ ਦੌਰਾਨ ਆਖਿਆ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਅਜਿਹੇ ਬਿਆਨ ਨੂੰ ਹੀ ਕੈਪਟਨ ਗ਼ੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਾਰ ਦਿੰਦਿਆਂ, ਪਾਰਟੀ ਲਈ ਨੁਕਸਾਨਦਾਇਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਉਨ੍ਹਾਂ ਦੀ ਨਹੀਂ ਸਗੋਂ ਕਾਂਗਰਸ ਪਾਰਟੀ ਦੀ ਚੋਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵਿਰੁੱਧ ਕਿਸੇ ਵੀ ਕਾਰਵਾਈ ਦਾ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦਾ ਕੋਈ ਜ਼ਾਤੀ ਵਖਰੇਵਾਂ ਨਹੀਂ ਹੈ


