- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੂਸਾ ਦੇ ਮਾਰੇ ਜਾਣ ਮਗਰੋ ਕਸ਼ਮੀਰ ’ਚ ਕਈ ਥਾਈਂ ਕਰਫਿਊ
ਰੱਖਿਆ ਅਧਿਕਾਰੀਆਂ ਨੇ ਅਲਕਾਇਦਾ ਦੀ ਇਕਾਈ ਅਨਸਾਰ ਗਜ਼ਵਤ-ਉਲ-ਹਿੰਦ ਦੇ ਅਖੌਤੀ ਮੁਖੀ ਜ਼ਾਕਿਰ ਮੂਸਾ ਦੇ ਬੀਤੀ ਰਾਤ ਦੱਖਣੀ ਕਸ਼ਮੀਰ ਦੇ ਤਰਾਲ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮੁਕਾਬਲੇ ਵਾਲੀ ਥਾਂ ਤੋਂ ਅੱਜ ਸਵੇਰੇ ਹਥਿਆਰਾਂ ਦਾ ਵੱਡਾ ਜਖ਼ੀਰਾ ਵੀ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਸ਼ੋਪੀਆਂ, ਪੁਲਵਾਮਾ ਤੇ ਅਵੰਤੀਪੋਰਾ ਸਮੇਤ ਕੁਝ ਹੋਰਨਾਂ ਖੇਤਰਾਂ ਵਿੱਚ ਇਹਤਿਆਤ ਵਜੋਂ ਕਰਫਿਊ ਲਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਖੇਤਰ ਵਿੱਚ ਡਡਸਾਰਾ ਪਿੰਡ ਕੋਲ ਹੋਏ ਮੁਕਾਬਲੇ ਵਿੱਚ ਅਲਕਾਇਦਾ ਦੀ ਕਸ਼ਮੀਰ ਇਕਾਈ ਅਨਸਾਰ ਗਜ਼ਵਤ-ਉਲ-ਹਿੰਦ ਦਾ ਅਖੌਤੀ ਪ੍ਰਮੁੱਖ ਜ਼ਾਕਿਰ ਮੂਸਾ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ। ਮੁਕਾਬਲੇ ਦੇ ਰੋਸ ਵਜੋਂ ਹੋਈ ਨਾਅਰੇਬਾਜ਼ੀ ਮਗਰੋਂ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਇਹਤਿਆਤ ਵਜੋਂ ਕਰਫ਼ਿਊ ਆਇਦ ਕਰ ਦਿੱਤਾ ਗਿਆ ਹੈ। ਸਿੱਖਿਆ ਸੰਸਥਾਵਾਂ ਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਮੂਸਾ ਦੇ ਪਰਿਵਾਰ ਨੇ ਉਹਦੇ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮੂਸਾ ਦੀ ਮੌਤ ਦੀ ਖ਼ਬਰ ਮਗਰੋਂ ਸ਼ੋਪੀਆਂ, ਪੁਲਵਾਮਾ, ਅਵੰਤੀਪੋਰਾ ਤੇ ਸ੍ਰੀਨਗਰ ਵਿੱਚ ਮੂਸਾ ਦੀ ਹਮਾਇਤ ਵਿੱਚ ਪ੍ਰਦਰਸ਼ਨ ਹੋਏ ਤੇ ਲੋਕਾਂ ਨੇ ਦਹਿਸ਼ਤਗਰਦ ਦੇ ਹੱਕ ’ਚ ਨਾਅਰੇਬਾਜ਼ੀ ਵੀ ਕੀਤੀ।


