- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਕੋਲੋਂ ਅਭਿਆਸ ਮੈਚ ਚ 6 ਵਿਕਟਾਂ ਨਾਲ ਹਾਰਿਆ ਭਾਰਤ
ਵਿਸ਼ਵ ਦੀ ਨੰਬਰ-2 ਟੀਮ ਤੇ ਵਿਸ਼ਵ ਕੱਪ ਦੀ ਪ੍ਰਮੁੱਖ ਦਾਅਵੇਦਾਰ ਮੰਨੀ ਜਾ ਰਹੀ ਭਾਰਤੀ ਟੀਮ ਨੂੰ ਆਪਣੇ ਚੋਟੀ ਦੇ ਬੱਲੇਬਾਜ਼ਾਂ ਦੇ ਖੌਫਨਾਕ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ ਵਿਚ ਸ਼ਨੀਵਾਰ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ ਨੇ ਆਪਣੀਆਂ 4 ਵਿਕਟਾਂ 39 ਦੌੜਾਂ ਅਤੇ 8 ਵਿਕਟਾਂ 115 ਦੌੜਾਂ ‘ਤੇ ਗੁਆ ਦਿੱਤੀਆਂ। ਹਾਲਾਂਕਿ ਆਲਰਾਊਂਡਰ ਰਵਿੰਦਰ ਜਡੇਜਾ ਨੇ 50 ਗੇਂਦਾਂ ‘ਤੇ 54 ਦੌੜਾਂ ਦੀ ਬੇਸ਼ਕੀਮਤੀ ਪਾਰੀ ਖੇਡ ਕੇ ਭਾਰਤ ਨੂੰ 179 ਦੌੜਾਂ ਦੇ ਸਨਮਾਨਜਨਕ ਸਕੋਰ ਤਕ ਪਹੁੰਚਾਇਆ ਪਰ ਇਹ ਸਕੋਰ ਅਜਿਹਾ ਨਹੀਂ ਸੀ ਕਿ ਗੇਂਦਬਾਜ਼ਾਂ ਨੂੰ ਕੋਈ ਰਾਹਤ ਮਿਲਦੀ। ਨਿਊਜ਼ੀਲੈਂਡ ਨੇ 37.1 ਓਵਰਾਂ ਵਿਚ ਹੀ 4 ਵਿਕਟਾਂ ‘ਤੇ 180 ਦੌੜਾਂ ਬਣਾ ਕੇ ਆਸਾਨੀ ਨਾਲ ਜਿੱਤ ਆਪਣੇ ਨਾਂ ਕਰ ਲਈ। ਵਿਸ਼ਵ ਦੀ ਦੂਜੇ ਨੰਬਰ ਦੀ ਟੀਮ ਭਾਰਤ ਤੋਂ ਕਿਸੇ ਨੂੰ ਅਜਿਹੀ ਖੌਫਨਾਕ ਸ਼ੁਰੂਆਤ ਦੀ ਉਮੀਦ ਨਹੀਂ ਸੀ ਪਰ ਰੋਹਿਤ ਸ਼ਰਮਾ 2, ਸ਼ਿਖਰ ਧਵਨ 2, ਲੋਕੇਸ਼ ਰਾਹੁਲ 6, ਕਪਤਾਨ ਵਿਰਾਟ ਕੋਹਲੀ 18, ਹਾਰਦਿਕ ਪੰਡਯਾ 30, ਮਹਿੰਦਰ ਸਿੰਘ ਧੋਨੀ 17 ਅਤੇ ਦਿਨੇਸ਼ ਕਾਰਤਿਕ 4 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਭਾਰਤ 100 ਤਕ ਵੀ ਨਹੀਂ ਪਹੁੰਚ ਸਕੇਗਾ ਪਰ ਜਡੇਜਾ ਨੇ 50 ਗੇਂਦਾਂ ਵਿਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 54 ਦੌੜਾਂ ਬਣਾ ਕੇ ਭਾਰਤ ਨੂੰ ਲੜਨਯੋਗ ਸਕੋਰ ਤਕ ਪਹੁੰਚਾਇਆ। ਜਡੇਜਾ 9ਵੇਂ ਬੱਲੇਬਾਜ਼ ਦੇ ਰੂਪ ਵਿਚ ਆਊਟ ਹੋਇਆ ਅਤੇ ਉਸ ਦੇ ਆਊਟ ਹੋਣ ਤੋਂ ਬਾਅਦ ਭਾਰਤੀ ਪਾਰੀ 39. 2 ਓਵਰਾਂ ਵਿਚ 179 ਦੌੜਾਂ ‘ਤੇ ਸਿਮਟ ਗਈ। ਜਡੇਜਾ ਨੇ ਕੁਲਦੀਪ ਯਾਦਵ ਨਾਲ 9ਵੀਂ ਵਿਕਟ ਲਈ 62 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ। ਕੁਲਦੀਪ ਨੇ 36 ਗੇਂਦਾਂ ਵਿਚ 2 ਚੌਕਿਆਂ ਦੀ ਮਦਦ ਨਾਲ 19 ਦੌੜਾਂ ਬਣਾਈਆਂ। ਭਾਰਤ ਦਾ ਪਾਰੀ ਵਿਚ 24 ਵਾਧੂ ਦੌੜਾਂ ਦਾ ਵੀ ਯੋਗਦਾਨ ਰਿਹਾ।


