- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ। ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਭਾਈ ਦਿਲਬਾਗ ਸਿੰਘ ਨੇ ਲਿਆ। ਗੁਰਤਾ ਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਬਖ਼ਸ਼ੀਸ ਸਿੰਘ ਆਦਿ ਹਾਜ਼ਰ ਸਨ। ਛੇਵੇਂ ਪਾਤਸ਼ਾਹ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ।


