- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ
ਚੰਡੀਗੜ੍ਹ – ਪਟਿਆਲਾ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਆਲੇ-ਦੁਆਲੇ ਰਿੰਗ ਰੋਡ ਨੂੰ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੜਕ ਸਰਹਿੰਦ ਰੋਡ, ਭਾਦਸੋਂ ਰੋਡ ਅਤੇ ਨਾਭਾ ਨੂੰ ਜਾਣ ਵਾਲੀ ਸੜਕ ਨੂੰ ਸੰਗਰੂਰ ਸੜਕ ਤੱਕ ਜੋੜੇਗੀ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ (ਬੀ ਐਂਡ ਆਰ) ਨੂੰ ਪਟਿਆਲਾ ਰਿੰਗ ਰੋਡ ਨਾਲ ਸਬੰਧਤ ਵੱਖ-ਵੱਖ ਲੰਬਿਤ ਪਏ ਮੁਦਿਆਂ ਨੂੰ ਤੁਰੰਤ ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇ ਮੰਤਰਾਲੇ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਇਸ ਨੂੰ ਸਮੇਂਬਧ ਸੀਮਾਂ ਵਿਚ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਪੀ.ਡਬਲਯੂ.ਡੀ ਦੇ ਅਧਿਕਾਰੀਆਂ ਨਾਲ ਇਕ ਹੋਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਕ ਹੋਰ ਰਿੰਗ ਰੋਡ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਨਅਤੀ ਜ਼ੋਨ ਦੇ ਰਾਹੀਂ ਸਰਹਿੰਦ ਸੜਕ ਨਾਲ ਜੁੜੇਗੀ। ਉਨ੍ਹਾਂ ਨੇ 200 ਫੁੱਟ ਚੋੜੀ ਇਕ ਹੋਰ ਛੋਟੀ ਦੱਖਣੀ ਸੜਕ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੜਕ ਪਟਿਆਲਾ ਸ਼ਹਿਰ ਦੀ ਦੱਖਣ ਪੂਰਬੀ ਦਿਸ਼ਾ ਵਿਚ ਹੈ ਜੋ ਮਾਸਟਰ ਪਲਾਨ ਦੇ ਅਨੁਸਾਰ ਰਾਜਪੁਰਾ ਸੜਕ ਨੂੰ ਐਲੀਵੇਟਿਡ ਦੱਖਣੀ ਅਤੇ ਸਨੌਰ ਸੜਕ ਨਾਲ ਜੁੜੇਗੀ। ਕੇਂਦਰੀ ਮੰਤਰੀ ਨੇ ਸੰਗਰੂਰ, ਬਠਿੰਡਾ, ਜਲੰਧਰ, ਪਟਿਆਲਾ, ਮੁਹਾਲੀ/ਚੰਡੀਗੜ੍ਹ ਅਤੇ ਲੁਧਿਆਣਾ ਸਣੇ ਪ੍ਰਮੁੱਖ ਸ਼ਹਿਰਾਂ ਦੁਆਲੇ ਰਿੰਗ ਰੋਡਜ਼ ਦੇ ਨਿਰਮਾਣ ਨੂੰ ਵਿਚਾਰਣ ਲਈ ਪਹਿਲਾਂ ਹੀ ਸਹਿਮਤੀ ਪ੍ਰਗਟਾਈ ਹੋਈ ਹੈ। ਸੂਬਾ ਸਰਕਾਰ ਨੇ ਜ਼ਮੀਨ ਦੀ ਪ੍ਰਾਪਤੀ ਲਈ 50 ਫੀਸਦੀ ਲਾਗਤ ਨੂੰ ਸਹਿਣ ਕਰਨ ਵਾਸਤੇ ਪਹਿਲਾਂ ਹੀ ਸਹਿਮਤੀ ਦਿੱਤੀ ਹੈ। ਸੜਕਾਂ ਦੇ ਨਿਰਮਾਣ ਵਾਸਤੇ ਸਮੁੱਚੀ ਰਾਸ਼ੀ ਸਮੇਤ ਜ਼ਮੀਨ ਪ੍ਰਾਪਤੀ ਦੀ ਲਾਗਤ ਦਾ 50 ਫੀਸਦੀ ਹਿੱਸਾ ਕੇਂਦਰੀ ਮੰਤਰਾਲੇ ਵੱਲੋਂ ਸਹਿਣ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਾਰੇ ਪ੍ਰਮੁੱਖ ਸ਼ਹਿਰਾਂ ਦੇ ਦੁਆਲੇ ਰਿੰਗ ਰੋਡਜ਼ ਦਾ ਨੈਟਵਰਕ ਸਥਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਮੀਟਿੰਗ ਵਿਚ ਪੰਜਾਬ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੀ. ਡਬਲਯੂ.ਡੀ ਮੰਤਰੀ ਵਿਜੇਇੰਦਰ ਸਿੰਘ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਏ.ਸੀ.ਐਸ ਵਿੱਤ ਕਲਪਨਾ ਮਿੱਤਲ ਬਰੂਆ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮਕਾਨ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ ਹੁਸਨ ਲਾਲ, ਡੀ.ਸੀ.ਪਟਿਆਲਾ ਕੁਮਾਰ ਅਮਿਤ, ਪੀ.ਡੀ.ਏ ਪਟਿਆਲਾ ਦੇ ਸੀ ਏ ਸੁਰਭੀ ਮਲਿਕ ਅਤੇ ਸੀ.ਟੀ.ਪੀ ਪੰਜਾਬ ਗੁਰਪ੍ਰੀਤ ਸਿੰਘ ਹਾਜ਼ਰ ਸਨ।


