- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਨੇਜ਼ੂਏਲਾ ਦੇ ਰਾਸ਼ਟਪਤੀ ਮਾਡੂਰੋ ’ਤੇ ਡਰੋਨ ਹਮਲਾ
ਕਰਾਕਸ – ਵੈਨਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਡੂਰੋ ਨੇ ਕਿਹਾ ਕਿ ਕਰਾਕਸ ਫੌਜੀ ਪਰੇਡ ਦੌਰਾਨ ਧਮਾਕਾਖੇਜ਼ ਸਮੱਗਰੀ ਨਾਲ ਲੈਸ ਡਰੋਨ ਰਾਹੀਂ ਕੀਤੇ ਗਏ ਹਮਲੇ ’ਚ ਬਚਣ ਮਗਰੋਂ ਉਹ ਹੋਰ ਮਜ਼ਬੂਤ ਹੋ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਸ ਹਮਲੇ ’ਚ ਸੱਤ ਫੌਜੀ ਜ਼ਖ਼ਮੀ ਹੋਏ ਹਨ। ਮਾਦੁਰੋ ਨੇ ਪਹਿਲਾਂ ਇਸ ਹਮਲੇ ਲਈ ਕੋਲੰਬੀਆ ਨੂੰ ਤੇ ਫਿਰ ਬਾਗੀ ਗਰੁੱਪਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਨਿਕੋਲਸ ਮਾਡੂਰੋ ਨੇ ਕਿਹਾ, ‘ਮੈਂ ਠੀਕ ਠਾਕ ਤੇ ਜਿਉਂਦਾ ਹਾਂ ਅਤੇ ਇਸ ਹਮਲੇ ਮਗਰੋਂ ਮੈਂ ਇਨਕਲਾਬ ਦੇ ਰਾਹ ’ਤੇ ਚੱਲਣ ਲਈ ਹੋਰ ਮਜ਼ਬੂਤ ਹੋ ਗਿਆ ਹਾਂ।’ ਉਨ੍ਹਾਂ ਦੇਸ਼ ਨੂੰ ਸੰਬੋਧਨ ਕਰਦਿਆਂ ਚਿਤਾਵਨੀ ਜਾਰੀ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਮੁਕੰਮਲ ਸਜ਼ਾ ਦਿੱਤੀ ਜਾਵੇਗੀ। ਇਸੇ ਦੌਰਾਨ ਅਟਾਰਨੀ ਜਨਰਲ ਤਾਰਿਕ ਵਿਲੀਅਮ ਸਾਬ ਜੋ ਕਿ ਪਰੇਡ ਮੌਕੇ ਹਾਜ਼ਰ ਸਨ, ਨੇ ਕਿਹਾ ਇਸ ਹਮਲੇ ਦੇ ਸਬੰਧ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਦੀ ਸੋਮਵਾਰ ਨੂੰ ਸ਼ਨਾਖ਼ਤ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।


