- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬਾ ਹਰਸਿਮਰਤ ਕੌਰ ਬਾਦਲ ਦੇ ਕੈਬਨਿਟ ਮੰਤਰੀ ਬਣਨ ‘ਤੇ ਅਕਾਲੀ ਆਗੂਆਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਝਬਾਲ – ਕੇਂਦਰ ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਬਣੀ ਭਾਜਪਾ ਸਰਕਾਰ ਵਿਚ ਪੰਜਾਬ ਦੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਚੁਣੇ ਜਾਣ ਤੇ ਸਾਬਕਾ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ,ਜਨਰਲ ਸਕੱਤਰ ਸ੍ਰ ਬਿਕਰਮਜੀਤ ਸਿੰਘ ਮਜੀਠੀਆ, ਅਤੇ ਸਾਬਕਾ ਹਲਕਾ ਵਿਧਾਇਕ ਸ੍ਰ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਮਾਝੇ ਦੇ ਸਰਹੱਦੀ ਖੇਤਰ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੀ.ਸੀ.ਵਿੰਗ ਦੇ ਮੀਤ ਪ੍ਰਧਾਨ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ, ਜਥੇਦਾਰ ਹਰੀ ਸਿੰਘ ਕਸੇਲ, ਜਥੇਦਾਰ ਜਸਬੀਰ ਸਿੰਘ ਚੀਮਾ, ਜਥੇਦਾਰ ਵਿਰਸਾ ਸਿੰਘ ਭਿੱਖੀਵਿੰਡ ਆਗੂਆਂ ਵੱਲੋਂ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਟਾਈਮਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਨ ਨੂੰ ਬਰਕਰਾਰ ਰੱਖਣ ਅਤੇ ਲਗਾਤਾਰ ਦੂਸਰੀ ਵਾਰ ਕੈਂਦਰ ਦੀ ਭਾਜਪਾ ਸਰਕਾਰ ਵਿਚ ਕੈਬਨਿਟ ਮੰਤਰੀ ਦਾ ਅਹੁਦਾ ਪ੍ਰਾਪਤ ਕਰਨ ਨਾਲ ਜਿਥੇ ਪੰਜਾਬੀਆਂ ਦਾ ਅਤੇ ਸ੍ਰੋਮਣੀ ਅਕਾਲੀ ਦਲ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ ਉਥੇ ਹੀ ਪੰਜਾਬ ਦੇ ਵਿਕਾਸ ਨੂੰ ਹੋਰ ਵੀ ਬਲੰਦੀਆਂ ਤੇ ਪਹੁਚਾਉਣ ਲਈ ਬੀਬਾ ਹਰਸਿਮਰਤ ਕੌਰ ਦੁਆਰਾ ਸਿਰਤੋੜ ਯਤਨ ਕੀਤੇ ਜਾਣਗੇ।ਇਸ ਸਮੇਂ ਵਰਿੰਦਰ ਸਿੰਘ ਠੱਠਾ, ਜਥੇਦਾਰ ਸ਼ਮਸ਼ੇਰ ਸਿੰਘ ਝਾਮਕਾ, ਬਲਵਿੰਦਰ ਸਿੰਘ ਸੋਹਲ, ਜਤਿੰਦਰ ਸਿੰਘ ਸੋਹਲ, ਜਸਬੀਰ ਸਿੰਘ ਠੱਠੀ,ਕਰਮਜੀਤ ਸਿੰਘ ਢਿੱਲੋਂ,ਜਥੇਦਾਰ ਨਿਸ਼ਾਨ ਸਿੰਘ ਦੋਦੇ, ਵਿੱਕੀ ਪੰਜਵੜ,ਡਾਕਟਰ ਹਰਪਾਲ ਸਿੰਘ ਢੰਡ, ਕੈਪਟਨ ਸਿੰਘ ਬਘਿਆੜੀ, ਬਲਜੀਤ ਸਿੰਘ ਸਰਾਂ,ਰੂਬੀ ਝਬਾਲ, ਕੁਲਵੰਤ ਸਿੰਘ ਢੰਡ,ਆਦਿ ਅਕਾਲੀ ਆਗੂਆਂ ਨੇ ਵੀ ਖੁਸ਼ੀ ਮਨਾਈ।


