ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਨਵੀਂ ਦਿੱਲੀ – ਐਡਮਿਰਲ ਕਰਮਬੀਰ ਸਿੰਘ ਨੇ ਅੱਜ ਚੀਫ਼ ਆਫ਼ ਦ ਨੇਵਲ ਸਟਾਫ ਯਾਨੀ ਨੇਵੀ ਚੀਫ਼ ਦਾ ਅਹੁਦਾ ਸੰਭਾਲ ਲਿਆ ਹੈ। ਆਪਣੇ ਕਾਰਜਕਾਰ ਸੰਭਾਲਣ ਤੋਂ ਬਾਅਦ ਐਡਮਿਰਲ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਸਭ ਤੋਂ ਮੁੱਖ ਮਕਸਦ ਹੈ। ਕਰਮਬੀਰ ਸਿੰਘ ਦੇ ਕਾਰਜਕਾਰ ਸੰਭਾਲਣ ਤੋਂ ਪਹਿਲਾਂ ਇਸ ਅਹੁਦੇ ‘ਤੇ ਸੁਨੀਲ ਲਾਂਬਾ ਸਨ।

VIA PUNJAB