- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਤੀਸ਼ ਚੰਦਰ ਵਰਮਾ ਬਣੇ ਛੱਤੀਸਗੜ੍ਹ ਦੇ ਨਵੇਂ ਐਡਵੋਕੇਟ ਜਨਰਲ
ਰਾਏਪੁਰ – ਛੱਤੀਸਗੜ੍ਹ ਵਿੱਚ ਐਡੀਸ਼ਨਲ ਐਡਵੋਕੇਟ ਜਨਰਲ ਸਤੀਸ਼ ਚੰਦਰ ਵਰਮਾ ਸੂਬੇ ਦੇ ਨਵੇਂ ਐਡਵੋਕੇਟ ਜਨਰਲ ਬਣਾਏ ਗਏ ਹਨ| ਉਹ ਕਨਕ ਤਿਵਾੜੀ ਦੀ ਥਾਂ ਲੈਣਗੇ| ਨਿਯੁਕਤੀ ਸੰਬੰਧੀ ਇਹ ਬਦਲਾਅ ਤਰੁੰਤ ਲਾਗੂ ਕੀਤਾ ਜਾਵੇਗਾ| ਇਸ ਨਿਯੁਕਤੀ ਦੇ ਨਾਲ ਹੀ ਐਡਵੋਕੇਟ ਜਨਰਲ ਲਈ ਲੰਬੇ ਸਮੇਂ ਤੋਂ ਚਲੀ ਆ ਰਹੀ ਖਿੱਚੋਤਾਣ ਖਤਮ ਹੋ ਗਈ ਹੈ| ਨਵੀਂ ਨਿਯੁਕਤੀ ਦੇ ਸੰਬੰਧ ਵਿੱਚ ਰਾਜਪਾਲ ਦੇ ਨਾਂ ਨਾਲ ਕਾਨੂੰਨ ਅਤੇ ਵਿਧਾਇਕ ਮਾਮਲਾ ਵਿਭਾਗ ਦੇ ਪੱਤਰ ਜਾਰੀ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਿਯੁਕਤੀ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਸੀ ਕਿ ਐਡਵੋਕੇਟ ਜਨਰਲ ਕਨਕ ਤਿਵਾੜੀ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਕਰ ਦਿੱਤੀ ਗਈ ਹੈ| ਇਸ ਬਿਆਨ ਤੋਂ ਬਾਅਦ ਕਨਕ ਤਿਵਾੜੀ ਨੇ ਆਪਣੇ ਅਸਤੀਫੇ ਦੀ ਖਬਰ ਦਾ ਖੰਡਨ ਕੀਤਾ ਸੀ|


