- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚੋਂ ਨਗਿੜੀ ਬਾਹਰ
ਸਾਊਥੈਂਪਟਨ – ਦੱਖਣੀ ਅਫਰੀਕਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਲੁੰਗੀ ਨਗਿੜੀ ਭਾਰਤ ਖ਼ਿਲਾਫ਼ ਬੁੱਧਵਾਰ ਨੂੰ ਵਿਸ਼ਵ ਕੱਪ ਦੇ ਮੈਚ ਵਿੱਚ ਨਹੀਂ ਖੇਡ ਸਕੇਗਾ। ਨਗਿੜੀ ਬੰਗਲਾਦੇਸ਼ ਖ਼ਿਲਾਫ਼ ਪਿਛਲੇ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਹ ਚਾਰ ਓਵਰਾਂ ਮਗਰੋਂ ਮੈਦਾਨ ਤੋਂ ਬਾਹਰ ਆ ਗਿਆ ਸੀ। ਟੀਮ ਡਾਕਟਰ ਮੁਹੰਮਦ ਮੂਸਾਜੀ ਨੇ ਕਿਹਾ, ‘‘ਨਗਿੜੀ ਸੱਟ ਕਾਰਨ ਇੱਕ ਹਫ਼ਤੇ ਤੋਂ ਦਸ ਦਿਨ ਤੱਕ ਨਹੀਂ ਖੇਡ ਸਕੇਗਾ। ਕੱਲ੍ਹ ਉਸ ਦਾ ਸਕੈਨ ਕਰਵਾਇਆ ਜਾਵੇਗਾ ਅਤੇ ਉਮੀਦ ਹੈ ਕਿ ਉਹ ਵੈਸਟ ਇੰਡੀਜ਼ ਖ਼ਿਲਾਫ਼ ਮੈਚ ਤੱਕ ਫਿੱਟ ਹੋ ਜਾਵੇ।’’ਨਗਿੜੀ ਸੱਟ ਕਾਰਨ ਆਈਪੀਐਲ ਵੀ ਨਹੀਂ ਖੇਡ ਸਕਿਆ ਸੀ। ਜੇ ਡੇਲ ਸਟੇਨ ਠੀਕ ਹੋਇਆ ਤਾਂ ਉਸ ਨੂੰ ਨਗਿੜੀ ਦੀ ਥਾਂ ਟੀਮ ਵਿੱਚ ਰੱਖਿਆ ਜਾ ਸਕਦਾ ਹੈ। ਸਟੇਨ ਨੇ ਨੈੱਟ ’ਤੇ ਕੁੱਝ ਓਵਰ ਸੁੱਟੇ, ਪਰ ਅਜੇ ਉਸ ਦੇ ਭਾਰਤ ਖ਼ਿਲਾਫ਼ ਖੇਡਣ ਸਬੰਧੀ ਸਥਿਤੀ ਸਪਸ਼ਟ ਨਹੀਂ ਹੋ ਸਕੀ।


