- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਇਆ ਜਾਵੇ। ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ’ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ। ਇਸ ਅਤਿ-ਭਾਵੁਕ ਤੇ ਸੰਵੇਦਨਸ਼ੀਲ ਮੌਕੇ ਸਮੁੱਚੇ ਸਿੱਖ ਜਗਤ ਦੀ ਇਹ ਜ਼ੁੰਮੇਵਾਰੀ ਹੈ ਕਿ ਕਿਸੇ ਵੀ ਤਰ੍ਹਾਂ ਅਜਿਹਾ ਮਾਹੌਲ ਪੈਦਾ ਨਾ ਹੋਣ ਦਿੱਤਾ ਜਾਵੇ ਜਿਸ ਨਾਲ ਕੌਮ ਦਾ ਦੇਸ਼ ਦੁਨੀਆ ਵਿਚ ਅਕਸ ਵਿਗੜੇ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦੇ ਸ਼ਹੀਦੀ ਸਮਾਗਮ ਮੌਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸਾਰੀ ਕੌਮ ਦੇ ਸਾਂਝੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੌਮੀ ਇਕਜੁਟਤਾ ਬਣੀ ਰਹਿਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਸਮੁੱਚੀਆਂ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਗੁਰੂ-ਘਰਾਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ।


