- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ ਪਿਛੇਤੀ ਬਿਜਾਈ ਕਾਰਨ ਕਿਸਾਨਾਂ ਨੂੰ ਪੇਸ਼ ਆਉਂਦੀਆਂ ਔਕੜਾਂ ਤੋਂ ਨਿਜਾਤ ਦਿਵਾਉਣ ਲਈ ਮਦਦਗ਼ਾਰ ਸਿੱਧ ਹੋਵੇਗਾ।


