- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ
ਚੰਡੀਗੜ – ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ 5ਵੇਂ ਸਿੱਖ ਗੁਰੂ ਦੇ ਮਾਨਵਤਾ, ਧਰਮ ਨਿਰਪਖਤਾ ਅਤੇ ਆਪਸੀ ਭਾਈਚਾਰੇ ਦੇ ਵਿਚਾਰਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ ਜੋ ਕਿ ਮੌਜੂਦਾ ਸਮੇਂ ਬਹੁਤ ਜ਼ਿਆਦਾ ਤਰਕਸੰਗਤ ਹਨ।ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਲਈ ਇਕ ਪ੍ਰੇਰਣਾ ਦਾ ਸ੍ਰੋਤ ਹੈ ਅਤੇ ਉਨਾਂ ਦੀ ਅਧਿਆਤਮਕ ਫਿਲਾਸਫੀ ਧਰਮ ਦੇ ਮਾਰਗ ‘ਤੇ ਚੱਲਣ ਲਈ ਮਾਨਵਤਾ ਦਾ ਲਗਾਤਾਰ ਮਾਰਗ ਦਰਸ਼ਨ ਕਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਨਿਰਮਾਣ ‘ਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਹਮੇਸ਼ਾਂ ਹੀ ਸਭਨਾ ਦੇ ਦਿਲਾਂ ਵਿਚ ਬਹੁਤ ਹੀ ਸਤਿਕਾਰ ਯੋਗ ਰਹੇਗਾ। ਇਸ ਧਾਰਮਿਕ ਗ੍ਰੰਥ ਵਿਚਲੀਆਂ ਪਵਿੱਤਰ ਕਦਰਾਂ-ਕੀਮਤਾਂ ਅਤੇ ਇਹ ਪਵਿੱਤਰ ਸਥਾਨ ਹਮੇਸ਼ਾਂ ਹੀ ਸਾਡੇ ਮਨਾਂ ਵਿਚ ਸਤਿਕਾਰਤ ਰੂਪ ਵਿਚ ਵਸੇ ਰਹਿਣਗੇ।


