- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿਛਲੇ 5 ਸਾਲਾਂ ਵਿੱਚ ਦੁਨੀਆ ਵਿੱਚ ਵਧਿਆ ਭਾਰਤ ਦਾ ਕੱਦ : ਜੈਸ਼ੰਕਰ
ਨਵੀਂ ਦਿੱਲੀ – ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਦੇ ਜ਼ਿਆਦਾਤਰ ਲੋਕ ਮੰਨਦੇ ਹਨ ਕਿ ਪਿਛਲੇ 5 ਸਾਲਾਂ ਵਿੱਚ ਦੁਨੀਆ ਵਿੱਚ ਭਾਰਤ ਦਾ ਕੱਦ ਵਧਿਆ ਹੈ| ਜੈਸ਼ੰਕਰ ਦਿੱਲੀ ਵਿਖੇ ਇਕ ਸੈਮੀਨਾਰ ਵਿੱਚ ਬੋਲ ਰਹੇ ਸਨ| ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਨਵਾਂ ਸੰਤੁਲਨ ਸਥਾਪਤ ਹੋ ਰਿਹਾ ਹੈ| ਸਾਬਕਾ ਵਿਦੇਸ਼ ਸਕੱਤਰ ਰਹੇ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਦਾ ਅਹੁਦਾ ਸੰਭਾਲਣ ਦੇ ਕੁਝ ਦਿਨ ਬਾਅਦ ਇਸ ਤਰ੍ਹਾਂ ਦੇ ਸੈਮੀਨਾਰ ਵਿਚ ਹਿੱਸਾ ਲਿਆ| ਕਿਸੇ ਕਰੀਅਰ ਡਿਪਲੋਮੈਟ ਦਾ ਅਜਿਹੇ ਮਹੱਤਵਪੂਰਨ ਮੰਤਰਾਲੇ ਦਾ ਮੰਤਰੀ ਬਣਨਾ ਬਹੁਤ ਘੱਟ ਮਾਮਲਿਆਂ ਵਿਚੋਂ ਇਕ ਹੈ| ਜੈਸ਼ੰਕਰ ਨੇ ਕਿਹਾ, ”ਭਾਰਤ ਵਿਚ ਜ਼ਿਆਦਾਤਰ ਲੋਕਾਂ ਨੇ ਇਹ ਸਵੀਕਾਰ ਕੀਤਾ ਹੈ ਕਿ ਪਿਛਲੇ 5 ਸਾਲਾਂ ਵਿੱਚ ਦੁਨੀਆ ਵਿੱਚ ਭਾਰਤ ਦਾ ਕੱਦ ਵਧਿਆ ਹੈ|” ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਸਰਕਾਰ ਨੇ ਭਾਰਤ ਵਿੱਚ ਬਦਲਾਅ ਦੀ ਸੰਭਾਵਨਾ ਨੂੰ ਜਿਊਂਦਾ ਰੱਖਿਆ ਹੈ ਅਤੇ ਸੰਭਾਵਿਤ ਤੌਰ ਤੇ ਇਸ ਨੂੰ ਮਜ਼ਬੂਤ ਵੀ ਕੀਤਾ ਹੈ| ਉਨ੍ਹਾਂ ਨੇ 2015-18 ਦਰਮਿਆਨ ਵਿਦੇਸ਼ ਸਕੱਤਰ ਦੇ ਤੌਰ ਤੇ ਸੇਵਾ ਦਿੱਤੀ| ਜੈਸ਼ੰਕਰ ਨੇ ਕਿਹਾ ਕਿ ਅਸੀਂ ਖੇਤਰੀ ਸੰਪਰਕ ਪ੍ਰਾਜੈਕਟਾਂ ਜ਼ਰੀਏ ਖੇਤਰ ਵਿਚ ਨੇੜਤਾ ਲਿਆ ਸਕਦੇ ਹਾਂ| ਜੇਕਰ ਅਸੀਂ ਆਰਥਿਕ ਵਿਕਾਸ ਨੂੰ ਹੱਲਾ-ਸ਼ੇਰੀ ਦੇਣਾ ਚਾਹੁੰਦੇ ਹਾਂ ਤਾਂ ਭਾਰਤੀ ਵਿਦੇਸ਼ ਨੀਤੀ ਤੇ ਇਸ ਦੇ ਬਾਹਰੀ ਪਹਿਲੂ ਤੇ ਧਿਆਨ ਕੇਂਦਰਿਤ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ| ਜੈਸ਼ੰਕਰ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਤੇ ਰਣਨੀਤੀਕ ਮਹੱਤਵ ਵਾਲੇ ਪ੍ਰੋਗਰਾਮਾਂ ਨੂੰ ਅਮਲ ਵਿੱਚ ਲਿਆਉਣ ਤੇ ਧਿਆਨ ਕੇਂਦਰਿਤ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ|


