- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਯੋਗੀ ਖ਼ਿਲਾਫ਼ ਖ਼ਬਰਾਂ ਦਿਖਾਉਣ ਵਾਲੇ ਟੀਵੀ ਚੈਨਲ ਐਡੀਟਰ ਚੁੱਕੇ
ਨੋਇਡਾ – ਇੱਕ ਪ੍ਰਾਈਵੇਟ ਨਿਊਜ਼ ਚੈਨਲ ਦੇ ਮੁਖੀ ਤੇ ਉਸ ਦੇ ਸੰਪਾਦਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਸਿਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਖ਼ਬਰਾਂ ਆਪਣੇ ਚੈਨਲ ‘ਤੇ ਦਿਖਾਈਆਂ ਸਨ। ਚੈਨਲ ਦੇ ਮੁੱਖ ਪੱਤਰਕਾਰਾਂ ਨੇ ਛੇ ਜੂਨ ਨੂੰ ਵੀਡੀਓ ਚਲਾਈ ਸੀ, ਜਿਸ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਦਫ਼ਤਰ ਦੇ ਬਾਹਰ ਖੜ੍ਹੀ ਔਰਤ ਕਹਿ ਰਹੀ ਸੀ ਕਿ ਉਸ ਨੇ ਉਨ੍ਹਾਂ ਨੂੰ ਵਿਆਹ ਦਾ ਪ੍ਰਸਤਾਵ ਭੇਜਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਚੈਨਲ ਨੇ ਔਰਤ ਦੇ ਦਾਅਵਿਆਂ ਦੀ ਇਹ ਵੀਡੀਓ ਬਿਨਾਂ ਪੁਸ਼ਟੀ ਕੀਤਿਆਂ ਜਾਰੀ ਕੀਤੀ ਹੈ। ਦੋਵਾਂ ਖ਼ਿਲਾਫ਼ ਮੁੱਖ ਮੰਤਰੀ ਦੇ ਅਕਸ ਨੂੰ ਢਾਹ ਲਾਉਣ ਲਈ ਇਤਰਾਜ਼ਯੋਗ ਸਮੱਗਰੀ ਵਰਤਣ ਸਬੰਧੀ ਧਾਰਾਵਾਂ ਲਾਈਆਂ ਗਈਆਂ ਹਨ ਪਰ ਇਸ ਦੇ ਨਾਲ ਹੀ ਚੈਨਲ ਖ਼ਿਲਾਫ਼ ਧੋਖਾਧੜੀ ਤੇ ਦਸਤਾਵੇਜ਼ੀ ਹੇਰਫੇਰ ਦੇ ਦੋਸ਼ਾਂ ਹੇਠ ਵੀ ਕੇਸ ਦਰਜ ਹੋ ਗਿਆ।


