- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ
ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ ਪਰ ਕੁਝ ਲੋਕ ਸਿੱਖਾਂ ਦੀ ਤਰੱਕੀ ਤੋਂ ਖੌਫਜਦਾ ਹੋਣ ਕਾਰਨ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸ਼ਿਕਾਰ ਬਣਾ ਰਹੇ ਹਨ। ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਕਹਿਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਅੰਦਰ ਸਿੱਖ ਪਛਾਣ ਦੀ ਦੁਬਿਧਾ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਬੀਤੇ ਸਮੇਂ ਇੱਕ ਅੰਗਰੇਜੀ ਭਾਸ਼ਾ ਵਿਚ ਕਿਤਾਬਚਾ ਵੀ ਤਿਆਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖ ਪਛਾਣ ਨੂੰ ਜਮੀਨੀ ਪੱਧਰ ਤੱਕ ਉਭਾਰਨ ਲਈ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਯਤਨ ਤੇਜ ਕਰਨੇ ਚਾਹੀਦੇ ਹਨ ਤਾਂ ਜੋ ਨਸਲੀ ਹਮਲਿਆਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕੈਨੇਡਾ ਦੇ ਐਬਟਸਫੋਰਡ ਸ਼ਹਿਰ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਦਾ ਕਤਲ ਕਰ ਦੇਣ ’ਤੇ ਵੀ ਅਫਸੋਸ ਪ੍ਰਗਟ ਕੀਤਾ ਹੈ।


