- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸ. ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਸ. ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ. ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨੌਜੁਆਨ ਪੁੱਤਰ ਦਾ ਵਿਛੋੜਾ ਬੇਹੱਦ ਦੁਖਦਾਈ ਹੁੰਦਾ ਹੈ, ਪਰੰਤੂ ਕਰਤਾ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਸ. ਕਾਇਮਪੁਰ ਨਾਲ ਉਨ੍ਹਾਂ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ।


