- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਿਆਨਕ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ, 23 ਜ਼ਖਮੀ
ਹਜ਼ਾਰੀਬਾਗ – ਹਜ਼ਾਰੀਬਾਗ ਜ਼ਿਲੇ ਵਿੱਚ ਇਕ ਰਾਸ਼ਟਰੀ ਰਾਜਮਾਰਗ ਤੇ ਅੱਜ ਪਟਨਾ ਜਾ ਰਹੀ ਬੱਸ ਦੇ ਇਕ ਟਰੇਲਰ ਟਰੱਕ ਨਾਲ ਟਕਰਾਉਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ| ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਐਨ.ਐਚ.2 ਤੇ ਦਨੁਆ-ਭਨੁਆ ਇਲਾਕੇ ਨੇੜੇ ਉਸ ਸਮੇਂ ਹੋਈ ਜਦੋਂ ਬੱਸ ਨੇ ਟਰੇਲਰ ਟਰੱਕ ਵਿੱਚ ਪਿੱਛਿਓਂ ਟੱਕਰ ਮਾਰ ਦਿੱਤੀ| ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਰਵੀ ਸ਼ੰਕਰ ਸ਼ੁਕਲਾ ਨੇ ਦੱਸਿਆ,”8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਹੋਰ ਨੇ ਚੌਪਾਰਨ ਹਸਪਤਾਲ ਵਿੱਚ ਦਮ ਤੋੜ ਦਿੱਤਾ| ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੇ ਦਮ ਤੋੜਨ ਵਾਲਿਆਂ ਵਿੱਚ 7 ਵਿਅਕਤੀ ਅਤੇ ਇਕ ਬੱਚਾ ਸ਼ਾਮਲ ਹੈ| ਜ਼ਖਮੀਆਂ ਨੂੰ ਹਜ਼ਾਰੀਬਾਗ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ| ਉਨ੍ਹਾਂ ਨੇ ਦੱਸਿਆ ਕਿ ਬੱਸ ਰਾਂਚੀ ਤੋਂ ਪਟਨਾ ਜ਼ਿਲਾ ਜਾ ਰਹੀ ਸੀ| ਇਕ ਯਾਤਰੀ ਦਾ ਕਹਿਣਾ ਹੈ ਕਿ ਬੱਸ ਦਾ ਬਰੇਕ ਫੇਲ ਹੋਣਾ ਹਾਦਸੇ ਦਾ ਕਾਰਨ ਹੋ ਸਕਦਾ ਹੈ, ਇਸ ਲਈ ਡਰਾਈਵਰ ਨੂੰ ਸਾਵਧਾਨ ਵੀ ਕੀਤਾ ਗਿਆ ਸੀ, ਉਸ ਨੇ ਬਚਣ ਦੀ ਕੋਸ਼ਿਸ਼ ਵੀ ਕੀਤੀ ਪਰ ਫਿਰ ਸੜਕ ਤੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ| ਬੀਤੇ 4 ਮਹੀਨਿਆਂ ਵਿੱਚ ਇੱਥੇ ਵੱਖ-ਵੱਖ ਹਾਦਸਿਆਂ ਵਿੱਚ ਕਰੀਬ 30 ਵਿਅਕਤੀਆਂ ਦੀ ਮੌਤ ਹੋ ਚੁਕੀ ਹੈ|


