- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਦੀ ਆਸਟਰੇਲੀਆ ਨਾਲ ਟੱਕਰ ਅੱਜ
ਮੇਜ਼ਬਾਨ ਇੰਗਲੈਂਡ ਨੂੰ ਹਰਾ ਕੇ ਉਲਟ-ਫੇਰ ਕਰਨ ਵਾਲੀ ਪਾਕਿਸਤਾਨ ਟੀਮ ਬੁੱਧਵਾਰ ਨੂੰ ਜਦੋਂ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਆਸਟਰੇਲੀਆ ਖ਼ਿਲਾਫ਼ ਮੈਦਾਨ ’ਤੇ ਉਤਰੇਗੀ ਤਾਂ ਉਸ ਦੀ ਕੋਸ਼ਿਸ਼ ਮੌਜੂਦਾ ਚੈਂਪੀਅਨ ਨੂੰ ਮਾਤ ਦੇ ਕੇ ਜਿੱਤ ਦੀ ਲੈਅ ਬਰਕਰਾਰ ਰੱਖਣ ਦੀ ਹੋਵੇਗੀ। ਜਦੋਂਕਿ ਟੂਰਨਾਮੈਂਟ ਵਿੱਚ ਸ਼ੁਰੂਆਤੀ ਦੋ ਮੈਚਾਂ ਵਿੱਚ ਅਫਗਾਨਿਸਤਾਨ ਅਤੇ ਵੈਸਟ ਇੰਡੀਜ਼ ਖ਼ਿਲਾਫ਼ ਜਿੱਤ ਦਰਜ ਕਰਨ ਵਾਲੀ ਆਸਟਰੇਲਿਆਈ ਟੀਮ ਭਾਰਤ ਖ਼ਿਲਾਫ਼ ਮਿਲੀ ਹਾਰ ਨੂੰ ਭੁੱਲ ਕੇ ਆਪਣੀ ਮੁਹਿੰਮ ਨੂੰ ਪਟੜੀ ’ਤੇ ਚਾੜ੍ਹਨ ਦੀ ਕੋਸ਼ਿਸ਼ ਕਰੇਗੀ।ਇਹ ਉਹੀ ਮੈਦਾਨ ਹੈ, ਜਿੱਥੇ ਸਪਾਟ ਫਿਕਸਿੰਗ ਦੇ ਦੋਸ਼ ਵਿੱਚ ਪੰਜ ਸਾਲ ਦੀ ਸਜ਼ਾ ਕੱਟਣ ਮਗਰੋਂ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ ਪਹਿਲੀ ਸ਼੍ਰੇਣੀ ਕ੍ਰਿਕਟ ਵਿੱਚ ਸ਼ਾਨਦਾਰ ਵਾਪਸੀ ਕੀਤੀ ਸੀ। ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਮੁਹਿੰਮ ਖ਼ਰਾਬ ਢੰਗ ਨਾਲ ਸ਼ੁਰੂ ਹੋਈ ਹੈ। ਉਹ ਵੈਸਟ ਇੰਡੀਜ਼ ਖ਼ਿਲਾਫ ਸੱਤ ਵਿਕਟਾਂ ਨਾਲ ਮੈਚ ਗੁਆ ਬੈਠੀ। ਆਪਣੇ ਦੂਜੇ ਮੁਕਾਬਲੇ ਵਿੱਚ ਪਾਕਿਸਤਾਨ ਨੇ ਖ਼ਿਤਾਬ ਦੇ ਮਜ਼ਬੂਤ ਦਾਅਵੇਦਾਰ ਅਤੇ ਇੱਕ ਰੋਜ਼ਾ ਰੈਂਕਿੰਗਜ਼ ਵਿੱਚ ਚੋਟੀ ’ਤੇ ਕਾਬਜ਼ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ।


