- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਦੇ ਨਰਸਿੰਗ ਅਤੇ ਫਾਰਮੇਸੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਨਤੀਜਿਆਂ ਵਿੱਚ ਮੱਲਾਂ ਮਾਰੀਆਂ
ਮੋਹਾਲੀ – ਆਰੀਅਨਜ਼ ਇੰਸਟੀਚਿਊਟ ਆੱਫ ਨਰਸਿੰਗ (ਏਆਈਐਨ) ਅਤੇ ਆਰੀਅਨਜ਼ ਕਾਲੇਜ ਆੱਫ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਆਪਣੇ ਆਖਰੀ ਪ੍ਰੀਖਿਆ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਨਾਲ ਆਪਣੇ ਮਾਤਾ-ਪਿਤਾ ਅਤੇ ਕਾਲੇਜ ਦਾ ਨਾਮ ਰੌਸ਼ਨ ਕੀਤਾ ਹੈ।ਐਮਆਰਐਸ-ਪੀਟੀਯੂ ਬਠਿੰਡਾਂ ਵੱਲੋਂ ਸੰਚਾਲਿਤ ਬੀ-ਫਾਰਮੇਸੀ ਦੇ ਪਹਿਲੇ ਸਮੈਸਟਰ ਵਿੱਚ ਕੁੱਲੂ ਦੇ ਅਜੈ ਰਾਹੀ ਨੇ 8.17 ਐਸਜੀਪੀਏ ਸਕੋਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਕਾਂਗੜਾਂ ਦੇ ਅੰਕਿਤ ਨੇ 7.93 ਐਸਜੀਪੀਏ ਸਕੋਰ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ।
ਉੱਥੇ ਹੀ ਨਵਾਂਸ਼ਹਿਰ ਦੀ ਨਵਜੌਤ ਕੌਰ ਨੇ ਜੀਐਨਐਮ ਦੇ ਤੀਜੇ ਸਾਲ ਵਿੱਚ 70% ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਅਤੇ ਅੰਬਾਲਾ ਦੀ ਨੀਤੂ ਨੇ 69.94% ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੋਕੇ ਤੇ ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਖਤ ਮਿਹਨਤ ਦੇ ਲਈ ਵਧਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਸਿੱਖਿਅਕ ਤੌਰ ਤੇ ਵਧੀਆਂ ਪ੍ਰਦਰਸ਼ਨ ਕਰ ਰਹੇ ਹਨ ਨਾਲ ਹੀ ਨਾਲ ਉਹ ਖੇਲਾਂ ਅਤੇ ਸੱਭਿਆਚਾਰਿਕ ਗਤੀਵਿਧੀਆਂ ਵਿੱਚ ਵੀ ਨਾਮ ਰੌਸ਼ਨ ਕਰ ਰਹੇ ਹਨ।ਇਸਦੇ ਦੌਰਾਨ ਉਹਨਾਂ ਨੇ ਦੱਸਿਆ ਕਿ ਅਕਾਦਮਿਕ ਗਤੀਵਿਧੀਆਂ ਦੇ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਕੌਸ਼ਲ ਨੂੰ ਵਧਾਉਣ ਦੇ ਲਈ ਸਮੇਂ-ਸਮੇਂ ਤੇ ਵਰਕਸ਼ਾਪ, ਸੈਮੀਨਾਰ ਅਤੇ ਉਦਯੋਗਿਕ ਵਿਜ਼ਿਟ ਦੇ ਨਾਲ ਕਲੀਨਿਕਲ ਪੋਸਟਿੰਗ ਵੀ ਕਰਵਾਈ ਜਾਂਦੀ ਹੈ।


