- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀਮ ‘ਚ ਜ਼ਿਆਦਾ ਬਦਲਾਅ ਦੀ ਜ਼ਰੂਰਤ ਨਹੀਂ : ਗਾਂਗੁਲੀ
ਨਵੀਂ ਦਿੱਲੀ – ਭਾਰਤੀ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਬੱਲੇਬਾਜ਼ ਮੁਰਲੀ ਵਿਜੇ ਅਜਿੰਕਿਆ ਰਹਾਣੇ ਨੂੰ ਜ਼ਿਆਦਾ ਬੱਲੇਬਾਜ਼ੀ ਕਰਨ ਲਈ ਬੇਨਤੀ ਕੀਤੀ ਤੇ ਕਪਤਾਨ ਵਿਰਾਟ ਕੋਹਲੀ ਨੂੰ ਇੰਗਲੈਂਡ ਖਿਲਾਫ ਪਹਿਲੇ ਟੈਸਟ ਮੈਚ ‘ਚ ਹਾਰ ਤੋਂ ਬਾਅਦ ਆਖਰੀ ਗਿਆਰਾਂ ‘ਚ ਬਦਲਾਅ ਨਾ ਕਰਨ ਦੀ ਸਲਾਹ ਦਿੱਤੀ। ਭਾਰਤ ਸੀਰੀਜ਼ ਦੇ ਪਹਿਲੇ ਮੈਚ ‘ਚ 31 ਦੌੜਾਂ ਨਾਲ ਹਾਰ ਗਿਆ ਸੀ ਤਾਂ ਕੋਹਲੀ ਨੂੰ ਛੱਡ ਕੇ ਕੋਈ ਵੀ ਭਾਰਤੀ ਬੱਲੇਬਾਜ਼ ਇੰਗਲੈਂਡ ਦੇ ਗੇਂਦਬਾਜ਼ਾਂ ਅੱਗੇ ਟਿਕ ਨਹੀਂ ਸਕਿਆ। ਸਲਾਮੀ ਬੱਲੇਬਾਜ਼ ਵਿਜੇ ਨੇ 20, 6 ਜਦਿਕ ਮੱਧਕ੍ਰਮ ਦੇ ਬੱਲੇਬਾਜ਼ ਰਹਾਣੇ ਨੇ 15, 2 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਖਿਡਾਰੀਆਂ ਨੇ ਕੇਵਲ 43 ਦੌੜਾਂ ਦਾ ਯੋਗਦਾਨ ਦਿੱਤਾ। ਗਾਂਗੁਲੀ ਨੇ ਇੰਸਟਾਗ੍ਰਾਮ ‘ਤੇ ਪੋਸਟ ‘ਚ ਲਿਖਿਆ ਕਿ ‘ਜੇਕਰ ਤੁਸੀਂ ਟੈਸਟ ਮੈਚ ਜਿੱਤਣਾ ਹੈ ਤਾਂ ਫਿਰ ਸਭ ਨੂੰ ਦੌੜਾਂ ਬਣਾਉਣੀਆਂ ਹੋਣਗੀਆਂ।’ ਇਹ 5 ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਤੇ ਮੇਰਾ ਮੰਨਣਾ ਹੈ ਕਿ ਟੀਮ ‘ਚ ਵਾਪਸੀ ਕਰਨਾ ਤੇ ਵਧੀਆ ਪ੍ਰਦਰਸ਼ਨ ਦੀ ਸਮਰੱਥਾ ਹੈ। ਗਾਂਗੁਲੀ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਹਾਰ ਲਈ ਕਪਤਾਨ ਜਿੰਮੇਵਾਰ ਹੈ। ਜੇਕਰ ਤੁਸੀਂ ਕਪਤਾਨ ਹੋ ਤਾਂ ਹਾਰ ਲਈ ਤੁਹਾਡੀ ਆਲੋਚਨਾ ਹੋਵੇਗੀ ਕੀ ਜਿੱਤ ‘ਤੇ ਵਧਾਈ ਤੁਹਾਨੂੰ ਮਿਲਦੀ ਹੈ। ਕੋਹਲੀ ਦੀ ਆਲੋਚਨਾ ਇਸ ਲਈ ਵੀ ਹੁੰਦੀ ਰਹਿੰਦੀ ਹੈ ਕਿ ਉਸ ਨੇ ਆਪਣੇ ਬੱਲੇਬਾਜ਼ਾਂ ਨੂੰ ਬਾਹਰ ਕਰਨ ਤੋਂ ਪਹਿਲਾਂ ਕਾਫੀ ਮੌਕੇ ਦੇਣੇ ਚਾਹੀਦੇ ਹਨ।


