- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਵਿੱਚ ਭੂਚਾਲ ਦੇ ਤੇਜ਼ ਝਟਕੇ, 11 ਵਿਅਕਤੀਆਂ ਦੀ ਮੌਤ ਤੇ 122 ਜ਼ਖਮੀ
ਬੀਜਿੰਗ – ਚੀਨ ਵਿੱਚ ਭੂਚਾਲ ਦੇ ਤੇਜ਼ ਝਟਕੇ ਲੱਗੇ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ| ਇਸ ਤੋਂ ਇਲਾਵਾ 122 ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ| ਸਿਆਚਿਨ ਸੂਬੇ ਵਿੱਚ ਦੋ ਵਾਰ ਭੂਚਾਲ ਆਇਆ ਅਤੇ ਕਈ ਘਰਾਂ ਨੂੰ ਨੁਕਸਾਨ ਪੁੱਜਾ| ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਸੋਮਵਾਰ ਰਾਤ ਨੂੰ ਯਿਬਿਨ ਸ਼ਹਿਰ ਵਿੱਚ 6.0 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ ਅਤੇ ਦੂਜੀ ਵਾਰ ਅੱਜ ਸਵੇਰੇ 5.3 ਦੀ ਤੀਬਰਤਾ ਦਾ ਭੂਚਾਲ ਆਇਆ| ਚੀਨ ਦੀ ਸਰਕਾਰੀ ਏਜੰਸੀ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ| ਬਚਾਅ ਅਧਿਕਾਰੀਆਂ ਨੇ 4 ਵਿਅਕਤੀਆਂ ਨੂੰ ਰੈਸਕਿਊ ਆਪ੍ਰੇਸ਼ਨ ਦੌਰਾਨ ਬਚਾਇਆ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ| ਭੂਚਾਲ ਕਾਰਨ ਇੱਥੋਂ ਦਾ ‘ਦਿ ਹੋਂਗਯਾਨ ਹੋਟਲ’ ਢਹਿ ਗਿਆ| ਕਈ ਹਾਈਵੇਜ਼ ਨੁਕਸਾਨੇ ਗਏ ਤੇ ਇਨ੍ਹਾਂ ਨੂੰ ਬੰਦ ਕਰਨਾ ਪਿਆ| ਲੋਕਾਂ ਨੇ ਦੱਸਿਆ ਕਿ ਜਿਸ ਸਮੇਂ ਭੂਚਾਲ ਆਇਆ ਤਾਂ ਉਹ ਆਰਾਮ ਕਰ ਰਹੇ ਸਨ ਅਤੇ ਅਚਾਨਕ ਘਰ ਦਾ ਫਰਨੀਚਰ, ਪੱਖੇ ਆਦਿ ਸਭ ਜ਼ੋਰ-ਜ਼ੋਰ ਨਾਲ ਹਿੱਲਣ ਲੱਗ ਗਏ| ਡਰ ਕਾਰਨ ਲੋਕ ਘਰਾਂ ਨੂੰ ਖਾਲੀ ਕਰਕੇ ਖੁੱਲ੍ਹੀਆਂ ਗਰਾਊਂਡਾਂ ਵਿੱਚ ਚਲੇ ਗਏ| ਉਨ੍ਹਾਂ ਦੱਸਿਆ ਕਿ ਗਰਾਊਂਡ ਵੀ ਜ਼ੋਰ-ਜ਼ੋਰ ਨਾਲ ਹਿੱਲ ਰਹੀ ਸੀ ਤੇ ਉਹ ਕਾਫੀ ਡਰ ਗਏ ਸਨ|


