- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਟਰੱਸਟ ਸ. ਏ.ਪੀ. ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟਾਇਆ। ਸ. ਸੰਗਤ ਸਿੰਘ ਦਾ ਅੰਤਮ ਸੰਸਕਾਰ 20 ਜੂਨ ਦਿਨ ਵੀਰਵਾਰ ਨੂੰ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ।


