- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਜੇ.ਈ ਤੇ ਉਸ ਦਾ ਵਿਚੌਲਾ 5 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ
ਚੰਡੀਗਡ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਦਿਹਾਤੀ ਮਲੋਟ ਵਿਖੇ ਤਾਇਨਾਤ ਜੇ. ਈ. ਜੱਸਾ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਜਰਨੈਲ ਸਿੰਘ ਨੂੰ 5 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਣਜੀਤ ਸਿੰਘ, ਵਾਸੀ ਪਿੰਡ ਕਬਰਵਾਲਾ, ਜਿਲਾ ਮੁਕਤਸਰ ਦੀ ਸ਼ਿਕਾਇਤ ਉੱਤੇ 5 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਟਿਊਬਵੈਲ ਨੂੰ ਬਿਜਲੀ ਸਪਲਾਈ ਕਰਨ ਵਾਲੇ ਖਰਾਬ ਹੋਏ ਬਿਜਲੀ ਦੇ ਟਰਾਂਸਫਾਰਮਰ ਨੂੰ ਬਦਲਣ ਬਦਲੇ ਉਕਤ ਜੇ.ਈ ਅਤੇ ਪ੍ਰਾਇਵੇਟ ਵਿਅਕਤੀ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਅਤੇ ਪ੍ਰਾਇਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


