- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬਾ ਸਰਕਾਰ ਵੱਲੋਂ ਗੜਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 25 ਕਰੋੜ ਰੁਪਏ
ਚੰਡੀਗੜ – ਕੇਂਦਰ ਸਰਕਾਰ ਵੱਲੋਂ ਫੰਡ ਦੇਣ ਤੋਂ ਨਾਂਹ ਕਰਨ ਉਪਰੰਤ ਹੁਣ ਸੂਬਾ ਸਰਕਾਰ ਨੇ ਯਾਤਰੂਆਂ ਤੇ ਸ਼ਰਧਾਲੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਆਨੰਦਪੁਰ ਸਾਹਿਬ-ਗੜਸ਼ੰਕਰ ਅਤੇ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਦੀ ਮੁਰੰਮਤ ਦੀ ਜਿੰਮੇਵਾਰੀ ਆਪਣੇ ਮੋਢਿਆਂ ‘ਤੇ ਲੈ ਲਈ ਹੈ। ਇਸ ਸੜਕੀ ਮੁਰੰਮਤ ਦੇ ਕਾਰਜ ਲਈ ਕੁੱਲ 25 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ, ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਬਕਾ ਸਾਂਸਦ ਸ੍ਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਤਹਿਤ ਕੇਂਦਰ ਦੇ ਤੱਤਕਾਲੀ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰੀ, ਸ੍ਰੀ ਨਿਤਿਨ ਗਡਕਰੀ ਨੂੰ ਸੱਦਿਆ ਸੀ ਅਤੇ ਕੇਂਦਰੀ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ(ਐਮ.ਓ.ਆਰ.ਟੀ.ਅਤੇ ਐਚ) ਤੋਂ ਬਿਨਾਂ ਲੋੜੀਂਦੀ ਪ੍ਰਸ਼ਾਸਕੀ ਪ੍ਰਵਾਨਗੀ ਲਏ ਕਾਹਲੀ ਵਿੱਚ ਨੀਂਹ ਪੱਥਰ ਰਖਵਾ ਲਿਆ ਸੀ। ਇਸ ਕਰਕੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਨੇ ਆਨੰਦਪੁਰ ਸਾਹਿਬ-ਗੜਸ਼ੰਕਰ, 16.77 ਕਿ.ਮੀ ਅਤੇ ਆਨੰਦਪੁਰ ਸਾਹਿਬ-ਨੈਣਾ ਦੇਵੀ, 4.77 ਕਿ.ਮੀ ਲੰਬਾਈ ਵਾਲੀ ਸੜਕ ਦੀ ਮੁਰੰਮਤ ਲਈ ਫੰਡ ਜਾਰੀ ਕਰਨ ਤੋਂ ਪੈਰ ਪਿੱਛੇ ਖਿੱਚ ਲਏ ਸਨ।ਇਹਨਾਂ ਸੜਕਾਂ ਮਾੜੀ ਤੇ ਖ਼ਸਤਾ ਹਾਲਤ ਨਾ ਕੇਵਲ ਸਥਾਨਕ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਹੈ ਸਗੋਂ ਸ਼ਰਧਾਲੂਆਂ ਲਈ ਵੀ ਸਫ਼ਰ ਦੌਰਾਨ ਸੁਰੱਖਿਆ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਸੜਕ ਉੱਪਰ 60 ਟਨ ਤੋਂ ਵੀ ਵੱਧ ਭਾਰ ਨਾਲ ਲੱਦੇ ਟਿੱਪਰ ਲੰਘਦੇ ਹਨ ਜਿਸ ਕਰਕੇ ਸੜਕ ਵਿੱਚ ਵੱਡੇ ਤੇ ਡੂੰਘੇ ਖੱਡੇ ਪੈ ਗਏ ਹਨ। ਇਹ ਸੜਕਾਂ ਦੋ ਇਤਿਹਾਸਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾਂ ਦੇਵੀ ਨਾਲ ਜੋੜਦੀਆਂ ਹਨ। ਇਸ ਲਈ ਲੋਕਾਂ ਨੂੰ ਫੌਰੀ ਰਾਹਤ ਦੇਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੇ ਖ਼ਰਚੇ ‘ਤੇ ਹੀ ਮੁਰੰਮਤ ਦਾ ਕੰਮ ਆਰੰਭ ਦਿੱਤਾ ਹੈ , ਜਿਸ ਦੀ ਸ਼ੁਰੂਆਤ 21 ਜੂਨ, 2019 ਨੂੰ ਟੈਂਡਰ ਜਾਰੀ ਕਰਕੇ ਕੀਤੀ ਜਾ ਰਹੀ ਹੈ।ਇਹ ਟੈਂਡਰ ਜੁਲਾਈ ਮਹੀਨੇ ਦੇ ਅੱਧ ਤੱਕ ਅਲਾਟ ਹੋ ਜਾਣਗੇ ਤੇ ਉਸ ਤੋਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਸਿੰਗਲਾ ਨੇ ਕਿਹਾ ਕਿ ਅਸੀਂ ਮੁਰੰਮਤ ਦੇ ਕੰਮ ਦਾ ਨਿਯਮਤ ਨਿਰੀਖਣ ਕਰਦੇ ਰਹਾਂਗੇ ਤਾਂ ਜੋ ਇੱਕ ਸਾਲ ਦੇ ਵਿੱਚ ਹੀ ਕੰਮ ਮੁਕੰਮਲ ਕੀਤਾ ਜਾ ਸਕੇ।


