- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਸੈਮੀ-ਫਾਈਨਲ ਤੱਕ ਜ਼ਰੂਰ ਪੁੱਜੇਗਾ: ਗਾਂਗੁਲੀ
ਕੋਲਕਾਤਾ – ਸੱਟ ਕਾਰਨ ਸ਼ਿਖਰ ਧਵਨ ਭਾਰਤੀ ਟੀਮ ਵਿੱਚੋਂ ਬਾਹਰ ਹੋ ਗਿਆ, ਜਦੋਂਕਿ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਵੀ ਕੁੱਝ ਮੈਚਾਂ ਵਿੱਚੋਂ ਬਾਹਰ ਹੈ, ਪਰ ਸਾਬਕਾ ਕਪਤਾਨ ਸੌਰਭ ਗਾਂਗੁਲੀ ਦਾ ਮੰਨਣਾ ਹੈ ਕਿ ਇਨ੍ਹਾਂ ਝਟਕਿਆਂ ਦੇ ਬਾਵਜੂਦ ਭਾਰਤੀ ਟੀਮ ਇਨ੍ਹੀ ਮਜ਼ਬੂਤ ਹੈ ਕਿ ਵਿਸ਼ਵ ਕੱਪ ਸੈਮੀ-ਫਾਈਨਲ ਵਿੱਚ ਜ਼ਰੂਰ ਪਹੁੰਚੇਗੀ। ਧਵਨ ਖੱਬੇ ਅੰਗੂਠੇ ਦੇ ਫਰੈਕਚਰ ਕਾਰਨ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜਦਕਿ ਟੀਮ ਨੇ ਉਮੀਦ ਪ੍ਰਗਟਾਈ ਕਿ ਉਹ ਛੇਤੀ ਹੀ ਠੀਕ ਹੋ ਜਾਵੇਗਾ। ਗਾਂਗੁਲੀ ਨੇ ਕਿਹਾ, ‘‘ਇਹ ਝਟਕਾ ਹੈ, ਪਰ ਭਾਰਤ ਨੇ ਪਾਕਿਸਤਾਨ ਨੂੰ ਵੱਡੇ ਫ਼ਰਕ ਨਾਲ ਹਰਾਇਆ। ਭਾਰਤੀ ਟੀਮ ਲੈਅ ਵਿੱਚ ਹੈ।’’ ਉਸ ਨੇ ਕਿਹਾ, ‘‘ਸੱਟ ’ਤੇ ਕਿਸੇ ਦਾ ਜ਼ੋਰ ਨਹੀਂ, ਪਰ ਭੁਵੀ ਦੀ ਗ਼ੈਰ-ਮੌਜੂਦਗੀ ਵਿੱਚ ਵਿਜੈ ਸ਼ੰਕਰ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ। ਇਹ ਟੀਮ ਮਜ਼ਬੂਤ ਹੈ ਅਤੇ ਸੈਮੀ-ਫਾਈਨਲ ਤੱਕ ਜ਼ਰੂਰ ਪਹੁੰਚੇਗੀ।


