- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਖਰ ਧਵਨ ਵਿਸ਼ਵ ਕੱਪ ’ਚੋਂ ਬਾਹਰ
ਸਾਊਥੈਂਪਟਨ – ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਅੰਗੂਠੇ ਦੇ ਫਰੈਕਚਰ ਕਾਰਨ ਅੱਜ ਮੌਜੂਦਾ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਅਤੇ ਉਸ ਦੀ ਥਾਂ ਨੌਜਵਾਨ ਵਿਕਟਕੀਪਰ ਤੇ ਬੱਲੇਬਾਜ਼ ਰਿਸ਼ਭ ਪੰਤ ਨੂੰ ਟੀਮ ਵਿੱਚ ਥਾਂ ਦਿੱਤੀ ਗਈ ਹੈ। ਉਸ ਦੇ ਅੰਗੂਠੇ ਵਿੱਚ ਫਰੈਕਚਰ ਦੀ ਜਾਂਚ ਕੀਤੀ ਗਈ, ਜਿਸ ਤੋਂ ਪਤਾ ਚੱਲਿਆ ਕਿ ਇਸ ਵਿੱਚ ਜ਼ਿਆਦਾ ਸੁਧਾਰ ਨਹੀਂ ਹੋਇਆ। ਆਸਟਰੇਲੀਆ ਖ਼ਿਲਾਫ਼ ਨੌਂ ਜੂਨ ਨੂੰ ਲੰਡਨ ਵਿੱਚ ਹੋਏ ਮੈਚ ਦੌਰਾਨ ਧਵਨ ਦੇ ਖੱਬੇ ਹੱਥ ਦੇ ਅੰਗੂਠੇ ’ਤੇ ਸੱਟ ਲੱਗੀ ਸੀ। ਇਸ ਲਈ ਪਾਕਿਸਤਾਨ (16 ਜੂਨ), ਅਫਗਾਨਿਸਤਾਨ (22 ਜੂਨ) ਅਤੇ ਵੈਸਟ ਇੰਡੀਜ਼ (27 ਜੂਨ) ਖ਼ਿਲਾਫ਼ ਹੋਣ ਵਾਲੇ ਮੈਚਾਂ ਵਿੱਚ ਚੋਣ ਲਈ ਉਹ ਉਪਲਬਧ ਨਹੀਂ ਸੀ। ਟੀਮ ਦੇ ਪ੍ਰਸ਼ਾਸਨਿਕ ਪ੍ਰਬੰਧਕ ਸੁਨੀਲ ਸੁਬਰਮਣੀਅਮ ਨੇ ਪੱਤਰਕਾਰਾਂ ਨੂੰ ਕਿਹਾ, ‘‘ਸ਼ਿਖਰ ਧਵਨ ਦੇ ਖੱਬੇ ਹੱਥ ਦੇ ਅੰਗੂਠੇ ਵਿੱਚ ਫਰੈਕਚਰ ਹੈ। ਜੁਲਾਈ ਦੇ ਅੱਧ ਤੱਕ ਉਸ ਦੇ ਹੱਥ ’ਤੇ ਪਲਾਸਟਰ ਲੱਗਿਆ ਰਹੇਗਾ, ਜਿਸ ਕਾਰਨ ਉਹ ਆਈਸੀਸੀ 2019 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ।’’ ਉਸ ਨੇ ਕਿਹਾ, ‘‘ਅਸੀਂ ਆਈਸੀਸੀ ਨੂੰ ਉਸ ਦੀ ਥਾਂ ਰਿਸ਼ਭ ਪੰਤ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।’’ ਪੰਤ ਨੂੰ ਪੰਜ ਇੱਕ ਰੋਜ਼ਾ ਮੈਚਾਂ ਦਾ ਤਜ਼ਰਬਾ ਹੈ, ਪਰ ਦਬਾਅ ਵਿੱਚ ਨਾ ਆਉਣ ਕਾਰਨ ਉਸ ’ਤੇ ਇਹ ਦਾਅ ਖੇਡਿਆ ਗਿਆ ਹੈ। ਉਹ ਅੰਬਾਤੀ ਰਾਇਡੂ ਨਾਲ ਅਧਿਕਾਰਤ ਬਦਲਵੇਂ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਸੀ। ਪਤਾ ਚੱਲਿਆ ਹੈ ਕਿ ਧਵਨ ਆਸਟਰੇਲੀਆ ਖ਼ਿਲਾਫ਼ ਆਪਣੀ ਇਸ ਸੱਟ ਦੇ ਬਾਵਜੂਦ ਖੇਡਿਆ ਸੀ ਅਤੇ ਸੈਂਕੜਾ ਮਾਰਿਆ ਸੀ।


