- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਫਰਮ ਦੇ ਬਕਾਇਆ ਬਿਲਾਂ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਉਕਤ ਸੀਨੀਅਰ ਸਹਾਇਕ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


