ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ – ਸਾਉਣੀ ਦੇ ਮੌਸਮ ਦੌਰਾਨ 21 ਜੂਨ ਤੋਂ 28 ਜੂਨ 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21 ਜੂਨ ਤੋਂ 28 ਜੂਨ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਉਨਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨ•ਾਂ ਅੱਗੇ ਦੱਸਿਆ ਕਿ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

VIA PUNJAB