- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਵਿਅਕਤੀਆਂ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ
ਚੰਡੀਗੜ – ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਵਾ ਜ਼ਿਲਾਂ ਪਟਿਆਲਾ ਦੇ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ ਕਿ ਪਿੰਡ ਆਲਮਪੁਰ ਦੇ ਨਿਵਾਸੀ ਸਾਹਿਬ ਸਿੰਘ,ਭਜਨ ਸਿੰਘ, ਅਤੇ ਹੁਸ਼ਿਆਰ ਸਿੰਘ, ਜੋ ਕਿ ਰਾਜਪੂਤ ਜਾਤੀ ਨਾਲ ਸਬੰਧਤ ਹਨ ਵੱਲੋਂ ਗਲਤ ਤਰੀਕੇ ਨਾਲ ਅਨੂਸੁਚਿਤ ਜਾਤੀ ਸਰਟੀਫੀਕੇਟ ਬਨਵਾਏ ਗਏ ਹਨ।ਜਿਸ ਤੇ ਕਾਰਵਾਈ ਕਰਦਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਜਾਂਚ ਕਰਨ ਦੇ ਹੁਕਮ ਦਿਤੇ ਗਏ। ਜਾਂਚ ਦੋਰਾਨ ਸ਼ਿਕਾਇਤ ਨੂੰ ਦਰੁਸਤ ਪਾਇਆ ਗਿਆ।ਉਨਾ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਤਹਿਸੀਲਦਾਰ ਪਟਿਆਲਾ ਨੂੰ ਹੁਕਮ ਦਿੱਤੇ ਹਨ ਕਿ ਉਪਰੋਕਤ ਵਿਅਕਤੀਆਂ ਦੇ ਅਨੂਸੁਚਿਤ ਜਾਤੀ ਦੇ ਬਣੇ ਹੋਏ ਸਰਟੀਫੀਕੇਟ ਰੱਦ ਕਰਕੇ ਪੁਲਿਸ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


