ਅਪਰਾਧੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਤੋਂ ਨਹੀਂ ਬਚ ਸਕਣਗੇ : ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਜਧਾਨੀ ‘ਚ ਔਰਤਾਂ ਦੀ ਸੁਰੱਖਿਆ ਵਿਵਸਥਾ ਚੁਸਤ-ਦਰੁਸਤ ਕਰਨ ਨੂੰ ਲੈ ਕੇ ਸਰਕਾਰ ਦੀ ਵਚਨਵਧਤਾ ਜਤਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਹੁਣ ਕੋਈ ਵੀ ਅਪਰਾਧੀ ਲੁੱਟ ਖੋਹ ਅਤੇ ਔਰਤਾਂ ਦਾ ਸੋਸ਼ਣ ਕਰਨ ਵਾਲੇ ਸ਼ਰਾਰਤੀ ਅਨਸਰ ਦਿੱਲੀ ਸਰਕਾਰ ਵਲੋਂ ਲਾਏ ਜਾ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਤੋਂ ਬਚ ਸਕਣਗੇ। ਸਿਸੋਦੀਆ ਨੇ ਰਾਜਧਾਨੀ ਦਿੱਲੀ ‘ਚ 1 ਲੱਖ 40 ਹਜ਼ਾਰ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੀ ਕੇਜਰੀਵਾਲ ਸਰਕਾਰ ਦੀ ਯੋਜਨਾ ਦਾ ਆਪਣੇ ਸੰਸਦੀ ਖੇਤਰ ਪਟਪੜਗੰਜ ‘ਚ ਉਦਘਾਟਨ ਮੌਕੇ ਕਹੀ।ਦਿੱਲੀ ਸਰਕਾਰ ਨੇ ਹਰੇਕ ਵਿਧਾਨ ਸਭਾ ਖੇਤਰ ‘ਚ 2000 ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਯੋਜਨਾ ਬਣਾਈ ਹੈ। ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਸਰਵੇਅਖਣ ਦਾ ਕੰਮ ਲਗਭਗ ਪੂਰਾ ਹੋਣ ਤੋਂ ਬਾਅਦ ਇਸ ਨੂੰ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਰੋਕਨ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਾ ਜ਼ਰੂਰੀ ਸੀ

VIA PUNJAB