- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ
ਅਗਲੀ ਵਰਕਿੰਗ ਕਮੇਟੀ ‘ਚ ਹੋਵੇਗਾ ਕੌਮੀ ਪ੍ਰਧਾਨ ਦਾ ਫ਼ੈਸਲਾ
ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ‘ਤੇ ਅੜੇ ਹੋਏ ਹਨ। ਉੱਥੇ ਹੀ ਸੋਮਵਾਰ ਨੂੰ ਕਾਂਗਰਸ ਦੇ ਆਲ੍ਹਾ ਆਗੂਆਂ ਨੇ ਸਾਰੀਆਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸੰਭਾਵਨਾ ਹੈ ਕਿ ਅਗਲੇ ਹਫ਼ਤੇ ਕਾਂਗਰਸ ਵਰਕਿੰਗ ਕਮੇਟੀ ਪਾਰਟੀ ਪ੍ਰਧਾਨ ਦੇ ਅਹੁਦੇ ਸਬੰਧੀ ਫ਼ੈਸਲਾ ਕਰੇਗੀ। ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਅਗਲੀ ਹਫ਼ਤੇ ਹੋਣ ਵਾਲੀ ਮੀਟਿੰਗ ‘ਚ ਰਾਹੁਲ ਗਾਂਧੀ ਨੂੰ ਅਹੁਦੇ ‘ਤੇ ਬਣੇ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ 23 ਮਈ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ 25 ਮਈ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ‘ਚ ਆਪਣੇ ਅਹੁਦੇ ਤੋਂ ਹਟਣ ਦੀ ਇੱਛਾ ਜਤਾਈ ਸੀ।


