- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੰਦਰੁਸਤ ਪੰਜਾਬ ਦੀਆਂ ਟੀਮਾਂ ਵੱਲੋਂ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ
ਮੌਕੇ ‘ਤੇ 50 ਕਵਿੰਟਲ ਗਲੀਆਂ-ਸੜੀਆਂ ਸਬਜ਼ੀਆਂ ਤੇ ਫਲ ਕੀਤੇ ਗਏ ਨਸ਼ਟ
ਚੰਡੀਗੜ – ਸੂਬੇ ਵਿੱਚ ਅਚਨਚੇਤ ਚੈਕਿੰਗ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਤੰਦਰੁਸਤ ਪੰਜਾਬ ਦੀਆਂ ਟੀਮਾਂ ਵੱਲੋਂ ਇੱਕ ਵਾਰ ਫਿਰ ਪੰਜਾਬ ਦੀਆਂ ਸਬਜ਼ੀ ਤੇ ਫਲ ਮੰਡੀਆਂ ਵਿੱਚ ਅਚਨਚੇਤ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ। ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਸੰਤੋਖ ਪ੍ਰਗਟਾਉਂਦਿਆਂ ਕਿਹਾ “ਸੂਬੇ ਵਿੱਚ 70 ਮੁੱਖ ਸਬਜ਼ੀ ਮੰਡੀਆਂ ਦੀ ਜਾਂਚ ਦੌਰਾਨ ਗੈਰ-ਕੁਦਰਤੀ ਤਰੀਕੇ ਨਾਲ ਫਲਾਂ ਨੂੰ ਪਕਾਉਣ ਦਾ ਸਿਰਫ ਇਕ ਮਾਮਲਾ ਹੀ ਸਾਹਮਣੇ ਆਇਆ ਹੈ।” ਉਹਨਾਂ ਕਿਹਾ ਕਿ ਅਜਿਹਾ ਕਰਨ ਵਾਲੀ ਕਿਸੇ ਵੀ ਕਾਲੀ ਭੇਡ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੈਕਿੰਗ ਦੌਰਾਨ ਖਰੜ ਵਿਖੇ ਦੋਸ਼ੀ ਫਲ ਵਪਾਰੀ ਤੋਂ ਗੈਰ-ਕੁਦਰਤੀ ਤਰੀਕੇ ਨਾਲ ਪਕਾਏ ਗਏ ਅੰਬਾਂ ਦੇ 10 ਕਰੇਟ ਵੀ ਜ਼ਬਤ ਕੀਤੇ ਗਏ ਹਨ ਸੈਂਪਲ ਚੈਕਿੰਗ ਲਈ ਭੇਜ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਉਕਤ ਦੋਸ਼ੀ ਖਿਲਾਫ ਫੂਡ ਸੇਫਟੀ ਲਾਅ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। । ਉਹਨਾਂ ਦੱਸਿਆ ਕਿ ਜਾਂਚ ਦੌਰਾਨ 50 ਕਵਿਟਲ ਨਾ ਖਾਣਯੋਗ ,ਗਲੇ-ਸੜੇ ਫਲ ਤੇ ਸਬਜ਼ੀਆਂ ਮੌਕੇ ‘ਤੇ ਹੀ ਨਸ਼ਟ ਕੀਤੇ ਗਏ ਜਿੰਨਾਂ ਵਿੱਚ 14.75 ਕਵਿੰਟਲ ਅੰਬ, 3.45 ਕਵਿੰਟਲ ਨਿੰਬੂ, 5.45 ਕਵਿੰਟਲ ਟਮਾਟਰ ਸਮਾਣਾ ਮੰਡੀ ਦੇ ਅਤੇ 1.80 ਕਵਿੰਟਲ ਅੰਬ ਬਰਨਾਲਾ ਫਲ ਮੰਡੀ ਦੇ ਸ਼ਾਮਲ ਹਨ। ਇਸ ਤੋਂ ਇਲਾਵਾ ਸੜੇ-ਗਲ਼ੇ ਟਮਾਟਰ ਤੇ ਫੁੱਲ ਗੋਭੀ ਗੜਸ਼ੰਕਰ ਵਿਖੇ ਵੀ ਮੌਕੇ ‘ਤੇ ਹੀ ਨਸ਼ਟ ਕੀਤੇ ਗਏ। ਉਹਨਾਂ ਇਹ ਵੀ ਦੱਿਸਆ ਕਿ ਤੰਦਰੁਸਤ ਪੰਜਾਬ ਦੀਆਂ ਟੀਮਾਂ ਪਿਛਲੇ ਦੋ ਮਹੀਨਿਆਂ ਤੋਂ ਅਜਿਹੀ ਚੈਕਿੰਗ ਕਰ ਰਹੀ ਹੈ ਅਤੇ ਲੋਕਾਂ ਨੂੰ ਕੁਦਰਤੀ ਤਰੀਕੇ ਨਾਲ ਫਲ ਨੂੰ ਪਕਾਉਣ ਸਬੰਧੀ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਸਿੱਟੇ ਵਜੋਂ ਸੂਬੇ ਵਿੱਚ ਗੈਰ-ਕੁਦਰਤੀ ਤਰੀਕੇ ਨਾਲ ਫਲਾਂ ਨੂੰ ਪਕਾਉਣ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਉਹਨਾਂ ਕਿਹਾ “ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੁਕਤਾ, ਜਾਂਚ ਅਤੇ ਫੂਡ ਸੇਫਟੀ ਨਿਯਮਾਂ ਦੀ ਪਾਲਣਾਂ ਨੂੰ ਯਕੀਨੀ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ”


