- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਰਾਜਪਾਲ ਸੱਤਿਆਪਾਲ ਮਲਿਕ ਨਾਲ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਗੱਲਬਾਤ ਕੀਤੀ। ਸੂਬੇ ‘ਚ ਸੁਰੱਖਿਆ ਦੀ ਸਥਿਤੀ ਸਬੰਧੀ ਚਰਚਾ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ।। ਸੁਰੱਖਿਆ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਉਨ੍ਹਾਂ ਭਾਜਪਾ ਵਰਕਰਾਂ ਅਤੇ ਪੰਚਾਇਤ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਸ਼ਾਹ ਕੱਲ੍ਹ ਯਾਨੀ ਵੀਰਵਾਰ ਨੂੰ ਦਿੱਲੀ ਲਈ ਵਾਪਸੀ ਕਰਨਗੇ। ਜ਼ਿਕਰਯੋਗ ਹੈ ਕਿ ਇਸ ਸਾਲ ਅਮਰਨਾਥ ਯਾਤਰਾ ਪਹਿਲੀ ਜੁਲਾਈ ਤੋਂ ਸ਼ੁਰੂ ਹੋ ਕੇ 15 ਅਗਸਤ ਤੱਕ ਚੱਲੇਗੀ। ਇਸ ਲਈ ਸੂਬੇ ਦੇ ਸੁਰੱਖਿਆ ਦੇ ਤਕੜੇ ਬੰਦੋਬਸਤ ਕੀਤੇ ਗਏ ਹਨ। ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਅਤੇ ਗਾਂਦਰਬਲ ਜ਼ਿਲ੍ਹੇ ਦੇ ਬਾਲਟਾਲ ਟ੍ਰੈਕ ‘ਤੇ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਹਨ। ਅਮਰਨਾਥ ਜਾਣ ਵਾਲੇ ਤੀਰਥ ਯਾਤਰੀ ਮੁੱਖ ਰੂਪ ‘ਚ ਇਨ੍ਹਾਂ ਦੋ ਰਸਤਿਆਂ ਦਾ ਹੀ ਇਸਤੇਮਾਲ ਕਰਦੇ ਹਨ। ਸੂਤਰ ਦਸਦੇ ਹਨ ਕਿ ਸੁਰੱਖਿਆ ਬਲ ਦੇ ਹਜ਼ਾਰਾਂ ਜਵਾਨਾਂ ਦੀ ਤਾਇਨਾਤੀ ਇਨ੍ਹਾਂ ਰਸਤਿਆਂ ‘ਤੇ ਕੀਤੀ ਗਈ ਹੈ।


