- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਡਾਕਟਰ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਸ਼ਿਕਾਇਤਕਰਤਾ ਦਲੀਪ ਚੰਦਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਉਪਰੰਤ ਲੱਗਿਆਂ ਸੱਟਾਂ ਦੀ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ20,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5,000 ਰੁਪਏ ਉਕਤ ਡਾਕਟਰ ਨੂੰ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭਦਿੱਤੀ ਹੈ।


