- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ
ਚੰਡੀਗੜ੍ਹ – ਸਿੱਖਿਆ ਵਿਭਾਗ, ਪੰਜਾਬ ਵਲੋਂ ਅਜਿਹੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਹਨਾਂ ਦੇ ਪਰਿਵਾਰਕ ਮੈਂਬਰ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ।ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਬੁੱਧਵਾਰ ਸ਼ਾਮ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ ਹੈ, ਸਗੋਂ ਨੈਤਿਕ ਜਿੰਮੇਵਾਰੀ ਵੀ ਹੈ। ਇਸ ਲਈ, ਉਹਨਾਂ ਨੇ ਇਸ ਸਬੰਧੀ ਮਾਮਲਿਆਂ ਨੂੰ ਛੇਤੀ ਨਿਪਟਾਉਣ ਦੀ ਹਦਾਇਤ ਕੀਤੀ।ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਉਹਨਾਂ ਨੇ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਆਪਣਾ ਕੰਮ ਕਰਨ ਲਈ ਪ੍ਰੇਰਿਆ।ਸਿੱਖਿਆ ਵਿਭਾਗ ਵਲੋਂ 1 ਪੰਜਾਬੀ ਅਤੇ 1 ਵਿਗਿਆਨ ਅਧਿਆਪਕਾ, 23 ਕਲਰਕਾਂ, 22 ਲਾਇਬ੍ਰੇਰੀ ਰੀਸਟੋਰਰਜ਼, 4 ਚਪੜਾਸੀਆਂ, 7 ਚੌਕੀਦਾਰਾਂ ਅਤੇ 7 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।


