- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਨੇ ਅਹਿਮਦ ਪਟੇਲ ਨੂੰ ਸੌਂਪੀ ਨਵਜੋਤ ਸਿੰਘ ਸਿੱਧੂ ਸਬੰਧੀ ਰਿਪੋਰਟ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਰੇੜਕੇ ਦਾ ਹੱਲ ਕੱਢਣ ਲਈ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ। ਸੂਤਰਾਂ ਨੇ ਦੱਸਿਆ ਇਸ ਦੌਰਾਨ ਕੈਪਟਨ ਨੇ ਪਟੇਲ ਨੂੰ ਸਿੱਧੂ ਬਾਰੇ ਰਿਪੋਰਟ ਵੀ ਸੌਂਪ ਦਿੱਤੀ ਹੈ। ਆਉਣ ਵਾਲੇ ਦਿਨਾਂ ਅੰਦਰ ਸਿੱਧੂ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਾਂਗਰਸ ਹਾਈਕਮਾਨ ਨੇ ਅਹਿਮਦ ਪਟੇਲ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਜ਼ਿੰਮੇਦਾਰੀ ਦਿੱਤੀ ਸੀ। ਉੱਧਰ, ਇਸ ਵਿਵਾਦ ਕਰਕੇ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਕਰੀਅਰ ਵੀ ਦਾਅ ‘ਤੇ ਲੱਗਾ ਹੋਇਆ ਹੈ। ਜਿੱਥੇ ਸ: ਸਿੱਧੂ ਨਵਾਂ ਮਿਲਿਆ ਬਿਜਲੀ ਵਿਭਾਗ ਨਹੀਂ ਸੰਭਾਲ ਰਹੇ, ਉੱਥੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿੱਚ ਫਟਾਫਟ ਵੱਡੇ ਫੈਸਲੇ ਲੈ ਰਹੇ ਹਨ।


