- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 2309 ਖੁੱਲੇ ਬੋਰਵੈੱਲ ਕੀਤੇ ਬੰਦ : ਪੰਨੂ
ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਕ੍ਰਮਵਾਰ 419 ਅਤੇ 319 ਖੁੱਲੇ ਬੋਰਵੈੱਲ ਬੰਦ ਕੀਤੇ
ਚੰਡੀਗੜ – ਸੂਬੇ ਵਿੱਚ ਖੁੱਲੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿੱਚ 2309 ਖੁੱਲੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ. ਕੇ.ਐਸ. ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱÎਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਚਾਣ ਕੀਤੇ 2333 ਖੁੱਲੇ ਬੋਰਵੈੱਲਾਂ ਵਿੱਚੋਂ 2309 ਨੂੰ ਬੰਦ ਕਰ ਦਿੱਤਾ ਗਿਆ ਹੈ। ਇਨਾਂ ਖੁੱਲੇ ਬੋਰਵੈੱਲਾਂ ਵਿੱਚੋਂ ਜ਼ਿਲਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ 1397, ਟਿਊਬਵੈੱਲ ਕਾਰਪੋਰੇਸ਼ਨ ਵੱਲੋਂ 553 ਅਤੇ ਸਿੰਚਾਈ ਵਿਭਾਗ ਵੱਲੋਂ 359 ਬੋਰਵੈੱਲਾਂ ਦੀ ਪਹਿਚਾਣ ਕੀਤੀ ਗਈ ਹੈ। ਜ਼ਿਲਾ-ਵਾਰ ਰਿਪੋਰਟਾਂ ਅਨੁਸਾਰ ਸੰਗਰੂਰ ਵਿੱਚ 419, ਅੰਮ੍ਰਿਤਸਰ ਵਿੱਚ 319, ਬਠਿੰਡਾ ਵਿੱਚ 131, ਐਸ.ਏ.ਐਸ. ਨਗਰ ਵਿੱਚ 123 ਅਤੇ ਮਾਨਸਾ ਵਿੱਚ 110 ਖੁੱਲੇ ਬੋਰਵੈੱਲ ਬੰਦ ਕੀਤੇ ਗਏ ਹਨ। ਹੁਣ ਤੱਕ ਕੀਤੇ ਗਏ ਕੰਮ ਪ੍ਰਤੀ ਤਸੱਲੀ ਜ਼ਾਹਰ ਕਰਦਿਆਂ ਸ. ਪੰਨੂੰ ਨੇ ਕਿਹਾ ਕਿ ਵਿਭਿੰਨ ਵਿਭਾਗਾਂ ਦੇ ਫੀਲਡ ਸਟਾਫ਼ ਦੇ ਸਹਿਯੋਗ ਨਾਲ ਕੁਝ ਦਿਨਾਂ ਅੰਦਰ ਹੀ 2,000 ਤੋਂ ਜ਼ਿਆਦਾ ਖੁੱਲੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ, ਜੋ ਕਿ ਸਭਨਾਂ ਦੁਆਰਾ ਕੀਤੇ ਗਏ ਠੋਸ ਯਤਨਾਂ ਦਾ ਨੀਤਜਾ ਹੈ। ਉਨਾਂ ਕਿਹਾ ਕਿ ਕੰਮ ਇੱਥੇ ਹੀ ਖ਼ਤਮ ਨਹੀਂ ਹੋਇਆ, ” ਸਾਡੇ ਵੱਲੋਂ ਅਜਿਹੇ ਖੁੱਲੇ ਪਏ ਬੋਰਵੈੱਲਾਂ ਦੀ ਪਹਿਚਾਣ ਜਾਰੀ ਹੈ, ਜਿਨਾਂ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 13 ਜੂਨ ਨੂੰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖੁੱਲੇ ਪਏ ਬੋਰਵੈੱਲਾਂ ਦਾ ਬੰਦ ਹੋਣਾ ਯਕੀਨੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਜੋ ਵਿਅਕਤੀ ਅਜਿਹੇ ਬੋਰਵੈੱਲ 1 ਮਹੀਨੇ ਦੇ ਸਮੇਂ ਅੰਦਰ ਬੰਦ ਨਹੀਂ ਕਰਦਾ ਉਸ ਵਿਰੁੱਧ ਅਪਰਾਧਕ ਕਾਰਵਾਈ ਕਰਨ ਸਬੰਧੀ ਪ੍ਰਸਤਾਵਨਾ ਵੀ ਕੀਤੀ ਗਈ ਸੀ। ਅਜਿਹੇ ਖੁੱਲੇ ਪਏ ਬੋਰਵੈੱਲਾਂ ਵਿੱਚ ਕਿਸੇ ਵੀ ਤਰਾਂ ਦੀ ਦੁਰਘਟਨਾ ਹੋਣ ਦੀ ਸੂਰਤ ਵਿੱਚ ਇੰਡੀਅਨ ਪੈਨਲ ਕੋਡ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਜ਼ਮੀਨ ਦੇ ਮਾਲਕ ਵਿਰੁੱਧ ਐਫ.ਆਈ.ਆਰ. ਦਰਜ ਕਰਵਾ ਕੇ ਜ਼ੁਰਮਾਨਾ ਕਰਵਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੂਚਨਾ ਦੀ ਪੜਤਾਲ ਤੋਂ ਬਾਅਦ ਸੂਹ ਦੇਣ ਵਾਲੇ ਨੂੰ 5000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।


