- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖ਼ਸ਼ੋਗੀ ਦੀ ਹੱਤਿਆ ਬਾਰੇ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ਉਂਗਲ ਨਹੀਂ ਚੁੱਕੀ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖ਼ਸ਼ੋਗੀ ਦੀ ਹੱਤਿਆ ਕੀਤੇ ਜਾਣ ਬਾਰੇ ‘ਕਾਫ਼ੀ ਨਾਰਾਜ਼’ ਹਨ ਪਰ ਕਿਸੇ ਨੇ ਵੀ ਸਾਊਦੀ ਸ਼ਹਿਜ਼ਾਦੇ ਵੱਲ ‘ਉਂਗਲ ਨਹੀਂ ਚੁੱਕੀ’। ਟਰੰਪ ਨੇ ਕਿਹਾ ਕਿ ਉਹ ਇਸਤੰਬੁਲ ਦੇ ਸਾਊਦੀ ਕੌਂਸਲੇਟ ਵਿਚ ਖਸ਼ੋਗੀ ਦੀ ਹੱਤਿਆ ਕੀਤੇ ਜਾਣ ’ਤੇ ‘ਬੇਹੱਦ ਨਾਖੁਸ਼ ਤੇ ਨਾਰਾਜ਼ ਹਨ’। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ‘ਸਿੱਧੇ ਤੌਰ ’ਤੇ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ’ ਵੱਲ ਇਸ਼ਾਰਾ ਨਹੀਂ ਕੀਤਾ। ਅਮਰੀਕੀ ਰਾਸ਼ਟਰਪਤੀ ਨੂੰ ਪੁੱਛਿਆ ਗਿਆ ਸੀ ਕਿ ਕੀ ਉਨ੍ਹਾਂ ਸ਼ਹਿਜ਼ਾਦੇ ਨਾਲ ਹੋਈ ਮੀਟਿੰਗ ਵਿਚ ਇਹ ਮੁੱਦਾ ਛੋਹਿਆ ਸੀ।


