- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ‘ਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ
ਚੰਡੀਗੜ੍ਹ – ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2020 ਦੇ ਦਾਖਲੇ ਲਈ ਲਿਖਤੀ ਇਮਤਿਹਾਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਹ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 01 ਦਸੰਬਰ (ਐਤਵਾਰ) ਅਤੇ 02 ਦਸੰਬਰ (ਸੋਮਵਾਰ), 2019 ਨੂੰ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਸਿਰਫ ਲੜਕੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੇ ਜਨਮ ਦੀ ਮਿਤੀ 02 ਜੁਲਾਈ, 2007 ਤੋਂ 01 ਜਨਵਰੀ, 2009 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਜਿਹੜੇ ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣਗੇ, ਉਨ੍ਹਾਂ ਦਾ ਜ਼ੁਬਾਨੀ ਪ੍ਰੀਖਿਆ ਮਿਤੀ 07 ਅਪ੍ਰੈਲ, 2020 ਨੂੰ ਹੋਣਾ ਮਿਥਿਆ ਗਿਆ ਹੈ। ਬਿਨੈ ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ /ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ ਕੋਡ (01576) ਦੇਹਰਾਦੂਨ ਭੇਜ ਕੇ ਮੰਗਵਾਏ ਜਾ ਸਕਦੇ ਹਨ। ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਸਮੇਤ ਦਸਤਾਵੇਜ਼, ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21 ਡੀ, ਚੰਡੀਗੜ੍ਹ ਵਿਖੇ 30 ਸਤੰਬਰ, 2019 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। ਮਿਤੀ 30 ਸਤੰਬਰ, 2019 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।


