- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਸ਼ਾਪਿੰਗ ਮਾਲ ਵਿੱਚ ਗੋਲੀਬਾਰੀ ਨਾਲ 4 ਵਿਅਕਤੀ ਜ਼ਖਮੀ
ਕੈਲੀਫੋਰਨੀਆ – ਅਮਰੀਕਾ ਦੇ ਸੂਬੇ ਸੈਨ ਫਰਾਂਸਿਸਕੋ ਦੇ ਸੈਨ ਬਰੂਨੋ ਵਿੱਚ ਸਥਿਤ ਇਕ ਸ਼ਾਪਿੰਗ ਮਾਲ ਵਿੱਚ ਗੋਲੀਬਾਰੀ ਹੋਈ| ਹਮਲੇ ਵਿੱਚ ਘੱਟ ਤੋਂ ਘੱਟ 4 ਵਿਅਕਤੀ ਜ਼ਖਮੀ ਹੋ ਗਏ ਜਦਕਿ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਜ਼ਖਮੀਆਂ ਦੀ ਗਿਣਤੀ 7 ਹੈ| ਹਾਲਾਂਕਿ ਇਸ ਘਟਨਾ ਬਾਰੇ ਅਜੇ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ| ਹਸਪਤਾਲ ਦੇ ਬੁਲਾਰੇ ਬ੍ਰੇਂਟ ਐਂਡਰੀਊ ਮੁਤਾਬਕ,”ਗੋਲੀਆਂ ਲੱਗਣ ਕਾਰਨ ਦੋ ਜ਼ਖਮੀਆਂ ਨੂੰ ਸੈਨ ਫਰਾਂਸਿਸਕੋ ਜਨਰਲ ਹਸਪਤਾਲ ਐਂਡ ਟ੍ਰਾਮਾ ਸੈਂਟਰ ਵਿੱਚ ਲਿਆਂਦਾ ਗਿਆ, ਜਦਕਿ ਦੋ ਹੋਰ ਪੀੜਤਾਂ ਨੂੰ ਦੂਜੇ ਥਾਂ ਤੇ ਇਲਾਜ ਲਈ ਭੇਜਿਆ ਗਿਆ ਹੈ| ਗੋਲੀਬਾਰੀ ਮਗਰੋਂ ਇਲਾਕੇ ਵਿੱਚ ਪੁਲੀਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ|” ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਮਗਰੋਂ ਸ਼ਾਪਿੰਗ ਮਾਲ ਨੂੰ ਬੰਦ ਕਰ ਦਿੱਤਾ ਗਿਆ ਹੈ| ਇਕ ਵਿਅਕਤੀ ਨੇ ਦੱਸਿਆ ਕਿ ਉਸ ਨੂੰ 8 ਵਾਰ ਗੋਲੀ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਅਤੇ ਦੂਜੀ ਮੰਜ਼ਲ ਤੇ ਘੱਟ ਤੋਂ ਘੱਟ ਦੋ ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ ਗਿਆ| ਉੱਥੇ ਹੀ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਹਥਕੜੀ ਲੱਗੀ ਹੋਈ ਸੀ| ਬੇਅ ਏਰੀਆ ਰੈਪਿਡ ਟ੍ਰਾਂਜ਼ਿਟ ਅਥਾਰਟੀ ਨੇ ਕਿਹਾ ਕਿ ਸ਼ੂਟਿੰਗ ਮਗਰੋਂ ਸੁਰੱਖਿਆ ਕਾਰਨਾਂ ਕਰਕੇ ਇਕ ਕੰਪਿਊਟਰ ਕੈਫੇ ਬੰਦ ਕਰ ਦਿੱਤਾ ਗਿਆ ਸੀ|


